Home Desh Tarn Taran ਜ਼ਿਮਨੀ ਚੋਣ: ਅੱਜ ਤੋਂ ਭਰੇ ਜਾਣਗੇ ਨਾਮਜ਼ਦਗੀ ਪੱਤਰ, ਇਸ ਤਾਰੀਖ...

Tarn Taran ਜ਼ਿਮਨੀ ਚੋਣ: ਅੱਜ ਤੋਂ ਭਰੇ ਜਾਣਗੇ ਨਾਮਜ਼ਦਗੀ ਪੱਤਰ, ਇਸ ਤਾਰੀਖ ਨੂੰ ਹੋਵੇਗੀ ਵੋਟਿੰਗ

52
0

 ਵੋਟਿੰਗ ਪ੍ਰਕਿਰਿਆ 11 ਨਵੰਬਰ ਨੂੰ ਹਵੋਗੀ।

ਤਰਨਤਾਰਨ ਜ਼ਿਮਨੀ ਚੋਣ ਦੇ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਮੀਦਵਾਰ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਸਕਦੇ ਹਨ। ਇਸ ਤੋਂ ਬਾਅਦ 22 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਜਾਂਚ ਹੋਵੇਗੀ, ਜਦਕਿ 24 ਸੰਤਬਰ ਨਾਮ ਵਾਪਸ ਲੈਣ ਦੀ ਤਾਰੀਖ ਹੈ।
ਵੋਟਿੰਗ ਪ੍ਰਕਿਰਿਆ 11 ਨਵੰਬਰ ਨੂੰ ਹਵੋਗੀ। ਪੰਜਾਬ ਚੋਣ ਕਮਿਸ਼ਨ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਵੋਟਿੰਗ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਕਾਰਜੀ ਦਿਨ ਚ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ।

ਪਾਰਟੀਆਂ ਨੇ ਉਮੀਦਾਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਨੇ ਇੱਥੋਂ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਨੇ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜਿਤ) ਨੇ ਵੀ ਵਾਰਿਸ ਪੰਜਾਬ ਦੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਲਈ ਇਸ ਖੇਤਰ ਤੋਂ ਰਾਜਨੀਤੀ ਤੇ ਸਮਾਜ ਸੇਵਾ ਨਾਲ ਜੁੜੇ ਆਜ਼ਾਦ ਗਰੁੱਪ ਨੂੰ ਆਪਣੇ ਨਾਲ ਰਲਾਇਆ ਹੈ। ਇਸ ਗਰੁੱਪ ਨੇ ਇਲਾਕੇ ਚ ਆਪਣੇ ਕਰੀਬ 40 ਸਰਪੰਚ ਤੇ 7 ਕੌਂਸਲਰ ਜਿਤਵਾਏ ਹਨ। ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਦੇ ਪਤੀ ਫੌਜ ਚ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੀ ਵੀ ਖੇਤਰ ਚ ਪਕੜ ਹੈ। ਨਾਲ ਹੀ ਪਾਰਟੀ ਦਾ ਵੋਟ ਬੈਂਕ ਵੀ ਉਨ੍ਹਾਂ ਦਾ ਸਾਥ ਦੇ ਸਕਦਾ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸੁਖਵਿੰਦਰ ਕੌਰ ਰੰਧਾਵਾ ਨੂੰ ਫਾਇਦਾ ਹੋ ਸਕਦਾ ਹੈ।

ਆਮ ਆਦਮੀ ਪਾਰਟੀ ਨੇ ਸਾਬਕਾ ਅਕਾਲੀ ਨੂੰ ਦਿੱਤੀ ਸੀਟ

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਵਾਰ ਸਾਬਕਾ ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ਨੂੰ ਉਮੀਵਾਰ ਐਲਾਨਿਆ ਹੈ। ਹਰਮੀਤ ਸੰਧੂ 2002, 2007 ਤੇ 2012 ਚ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ ਦੋ ਵਾਰ ਅਕਾਲੀ ਦਲ ਤੋਂ ਚੋਣ ਜਿੱਤੀ ਹੈ ਤੇ ਇੱਕ ਵਾਰ ਆਜ਼ਾਦ ਉਮੀਦਵਾਰ ਵਜੋਂ ਸਫ਼ਲਤਾ ਹਾਸਲ ਕੀਤੀ। ਹਾਲਾਂਕਿ 2017 ਤੇ 2022 ਚ ਉਹ ਹਾਰ ਗਏ ਸਨ। ਖੇਤਰ ਚ ਆਪਣੀ ਪਹਿਚਾਣ ਰੱਖਣ ਵਾਲੇ ਹਰਮੀਤ ਸੰਧੂ ਨੂੰ ਪਾਰਟੀ ਚ ਸ਼ਾਮਲ ਕਰਕੇ ਆਮ ਆਦਮੀ ਪਾਰਟੀ ਨੇ ਵੱਡਾ ਦਾਅ ਖੇਡਿਆ ਹੈ। ਸੱਤਾਧਾਰੀ ਪਾਰਟੀ ਇਸ ਚੋਣ ਨੂੰ ਜਿੱਤਣ ਦੀ ਇੱਕ ਵੱਡੀ ਦਾਅਵੇਦਾਰ ਹੈ।

ਕਾਂਗਰਸ ਨੇ ਬੁਰਜ ਤੇ ਖੇਡਿਆ ਦਾਅ

ਸਾਲ 2017 ਚ ਕਾਂਗਰਸ ਦੇ ਡਾ. ਧਰਮਵੀਰ ਅਗਨੀਹੋਤਰੀ ਨੇ ਇੱਥੋਂ ਜਿੱਤ ਦਰਜ ਕੀਤੀ ਸੀ। ਹੁਣ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਤੇ ਆਪਣਾ ਦਾਅ ਖੇਡਿਆ ਹੈ। ਬੁਰਜ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਮੰਨੇ ਜਾਂਦੇ ਹਨ। ਬੁਰਜ ਕਾਂਗਰਸ ਕਿਸਾਨ ਸੈੱਲ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾ ਚੁੱਕੇ ਹਨ ਤੇ ਜ਼ਿਲ੍ਹੇ ਚ ਸੀਨੀਅਰ ਕਾਂਗਰਸੀ ਆਗੂ ਹਨ। ਉਹ ਵੀ ਇਸ ਚੋਣ ਚ ਜਿੱਤ ਲਈ ਪੂਰਾ ਜ਼ੋਰ ਲਗਾਉਂਦੇ ਹੋਏ ਨਜ਼ਰ ਆਉਣਗੇ।

ਭਾਜਪਾ ਨੇ ਹਰਜੀਤ ਦਾ ਨਾਮ ਐਲਾਨਿਆ

ਭਾਜਪਾ ਨੇ ਇੱਥੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਹਰਜੀਤ ਪਹਿਲਾਂ ਅਕਾਲੀ ਦਲ ਨਾਲ ਜੁੜੇ ਰਹੇ, ਪਰ ਸਾਲ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦਾ ਵੀ ਖੇਤਰ ਚ ਪ੍ਰਭਾਵ ਦੱਸਿਆ ਜਾਂਦਾ ਹੈ। ਭਾਜਪਾ ਵੀ ਇਸ ਸੀਟ ਤੇ ਜਿੱਤ ਦਾ ਹਾਸਲ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ।

‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਉਮੀਦਵਾਰ

ਕੌਮੀ ਸੁਰੱਖਿਆ ਕਾਨੂੰਨ ਦੇ ਤਹਿਤ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਚੋਣ ਚ ਵਾਰਿਸ ਪੰਜਾਬ ਦੇ ਵੱਲੋਂ ਮਨਦੀਪ ਸਿੰਘ ਉਮੀਦਵਾਰ ਹੋਣਗੇ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੰਮ੍ਰਿਤਸਰ ਚ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਸੀ। ਪੰਥਕ ਸੀਟ ਤੋਂ ਵਾਰਿਸ ਪੰਜਾਬ ਦੇ ਉਮੀਦਵਾਰ ਵੀ ਜਿੱਤ ਦੇ ਵੱਡੇ ਉਮੀਦਵਾਰ ਹੋ ਸਕਦੇ ਹਨ।
Previous articleਦਲਿਤ IPS ਅਧਿਕਾਰੀ ਦੇ ਪਰਿਵਾਰ ਨੂੰ ਮਿਲੇ ਇਨਸਾਫ਼… ਪੰਜਾਬ ‘ਚ ਸੜਕਾਂ ‘ਤੇ ਉਤਰੀ ‘ਆਪ’
Next articleਧੀ ਰਾਬੀਆ ਦਾ ਜਨਮਦਿਨ ਮਨਾਉਣ ਮਾਰੀਸ਼ਸ ਪਹੁੰਚਿਆ ਸਿੱਧੂ ਪਰਿਵਾਰ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਕੀਤੀਆਂ ਸਾਂਝੀਆਂ

LEAVE A REPLY

Please enter your comment!
Please enter your name here