Home Desh ਤਿਉਹਾਰਾਂ ਦੌਰਾਨ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ, ਦੋ AK-47 ਰਾਈਫਲਾਂ...

ਤਿਉਹਾਰਾਂ ਦੌਰਾਨ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ, ਦੋ AK-47 ਰਾਈਫਲਾਂ ਤੇ ਪਿਸਟਲ ਬਰਾਮਦ

44
0

ਬੀਐਸਐਫ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਤਾਬਕ ਟੈਕਨੀਕਲ ਤੇ ਫਿਜ਼ਿਕਲ ਮਾਨੀਟਰਿੰਗ ਜਰੀਏ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਸਰਹੱਦ ਪਾਰ ਹਥਿਆਰਾਂ ਦੀ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਰਹੱਦ ਸੁਰੱਖਿਆ ਬਲ (ਬੀਐਸਐਫ) ਨਾਲ ਸੰਯੁਕਤ ਆਪ੍ਰੇਸ਼ਨ ਚ ਭਾਰਤ-ਪਾਕਿਸਤਾਨ ਇੰਟਰਨੈਸ਼ਲ ਬਾਰਡਰ ਨੇੜਿਓਂ 2 ਏਕੇ-47 ਰਾਈਫਲਾਂ, ਇੱਕ ਪਿਸਟਲ, ਇੱਕ ਮੈਗਜ਼ਿਨ ਤੇ ਦੱਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਹਥਿਆਰ ਪੈਕੇਟ ਚ ਪੈਕ ਕਰਕੇ ਲੁਕਾਏ ਗਏ ਸਨ। ਸ਼ੁਰੂਆਤੀ ਜਾਂਚ ਚ ਪਤਾ ਚੱਲਿਆ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਭੇਜੀ ਗਈ ਸੀ। ਇਸ ਦੇ ਨਾਲ ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਚ ਅੱਤਵਾਦੀ ਸਾਜ਼ਿਸ਼ ਨੂੰ ਅੰਜ਼ਾਮ ਦਿੱਤਾ ਜਾਣਾ ਸੀ।
ਬੀਐਸਐਫ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਤਾਬਕ ਟੈਕਨੀਕਲ ਤੇ ਫਿਜ਼ਿਕਲ ਮਾਨੀਟਰਿੰਗ ਜਰੀਏ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਸਰਹੱਦ ਪਾਰ ਹਥਿਆਰਾਂ ਦੀ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਟੀਮ ਨੇ ਭਾਰਤ-ਪਾਕਿਸਤਾਨ ਬਾਰਡਰ ਨਾਲ ਲੱਗਦੇ ਖੇਮਕਰਨ, ਤਰਨਤਾਰਨ ਦੇ ਨੇੜੇ ਬਾਰਡਰ ਫੈਂਸਿੰਗ ਤੇ ਸਰਚ ਆਪ੍ਰੇਸ਼ਨ ਚਲਾਇਆ।
ਸਰਚ ਆਪ੍ਰੇਸ਼ਨ ਦੌਰਾਨ ਬੀਐਸਐਫ ਦੇ ਜਵਾਨਾਂ ਦੇ ਹੱਥ ਇੱਕ ਸ਼ੱਕੀ ਪੈਕੇਟ ਲੱਗਾ, ਜਿਸ ਦੀ ਤਲਾਸ਼ੀ ਲੈਣ ਤੋਂ ਬਾਅਦ ਇਸ ਚੋਂ ਹਥਿਆਰ ਬਰਾਮਦ ਕੀਤੇ ਗਏ। ਪੰਜਾਬੀ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਤਸਕਰਾਂ ਦੀ ਪਹਿਚਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਇਸ ਦੇ ਨਾਲ ਤਸਕਰਾਂ ਦੇ ਲਿੰਕਸ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਤਬਾਹ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਪੰਜਾਬ ਪੁਲਿਸ ਅਪਰਾਧ ਖ਼ਤਮ ਕਰਨ ਲਈ ਤੇ ਸੂਬੇ ਚ ਸ਼ਾਂਤੀ ਦਾ ਮਾਹੌਲ ਬਣਾਏ ਰੱਖਣ ਲਈ ਵਚਨਬੱਧ ਹੈ।

Previous articleਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਅੱਜ ਪੰਜਾਬ ਦੌਰਾ, ਚੌਪਾਲ ‘ਚ ਕਰਨਗੇ ਕਿਸਾਨਾਂ ਨਾਲ ਗੱਲਬਾਤ
Next articleਹੜ੍ਹ ਰਾਹਤ, ਜੇਲ੍ਹ ਸੁਧਾਰ ਤੇ ਹਾਊਸਿੰਗ ਪ੍ਰੋਜੈਕਟ… ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ

LEAVE A REPLY

Please enter your comment!
Please enter your name here