Home Desh DIG ਰੋਪੜ ਰੇਂਜ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ, ਸੀਬੀਆਈ ਨੇ ਰੰਗੇ ਹੱਥੀਂ ਫੜਿਆ

DIG ਰੋਪੜ ਰੇਂਜ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ, ਸੀਬੀਆਈ ਨੇ ਰੰਗੇ ਹੱਥੀਂ ਫੜਿਆ

35
0

ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ‘ਚ ਦੱਸੀ ਜਾ ਰਹੀ ਹੈ।

ਸੀਬੀਆਈ ਦੀ ਟੀਮ ਨੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸੀਬੀਆਈ ਨੇ ਉਨ੍ਹਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਡੀਆਈਜੀ ਹਰਚਰਨ ਸਿੰਘ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੇ ਚੰਡੀਗੜ੍ਹ ਦਫ਼ਤਰ ‘ਤੇ ਛਾਪਾ ਮਾਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਹੈ।
ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ‘ਚ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਤੇ ਡੀਆਈਜੀ ਨੂੰ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ।

ਸਖ਼ਤ ਐਕਸ਼ਨ ਲਈ ਜਾਣੇ ਜਾਂਦੇ ਹਨ ਡੀਆਈਜੀ ਭੁੱਲਰ

ਦੱਸ ਦੇਈਏ ਕਿ ਹਰਚਰਨ ਸਿਂਘ ਭੁੱਲਰ ਆਪਣੇ ਸਖ਼ਤ ਐਕਸ਼ਨ ਤੇ ਇਮਾਨਦਾਰੀ ਛਵੀ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੂੰ ਡਰੱਗ ਮਾਫ਼ੀਆ, ਸੰਗਠਿਤ ਅਪਰਾਧ ਤੇ ਸਮਾਜਿਕ ਸੁਰੱਖਿਆ ਵਰਗੇ ਮਾਮਲਿਆਂ ‘ਚ ਸਖ਼ਤ ਕਾਰਵਾਈ ਲਈ ਜਾਣਿਆ ਜਾਂਦਾ ਰਿਹਾ ਹੈ। ਹਾਲਾਂਕਿ, ਹੁਣ ਉਨ੍ਹਾਂ ਦੀ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਸੂਤਰਾਂ ਮੁਤਾਬਕ, ਉਹ ਮਹੀਨੇ ਵਾਰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਇਸ ਸਬੰਧੀ ਸ਼ਿਕਾਇਤ ਸੀਬੀਆਈ ਨੂੰ ਮਿਲੀ ਸੀ। ਇਸ ਤੋਂ ਬਾਅਦ ਸੀਬੀਆਈ ਦੀ ਚੰਡੀਗੜ੍ਹ ਯੂਨਿਟ ਨੇ ਜਾਂਚ ਸ਼ੁਰੂ ਕੀਤੀ ਸੀ।

ਡਰੱਗ ਮਾਫ਼ੀਆ ਖਿਲਾਫ਼ ਚੁੱਕੇ ਸਖ਼ਤ ਕਦਮ

ਹਰਚਰਨ ਸਿੰਘ ਭੁੱਲਰ ਨੇ ਆਪਣੇ ਕਾਰਜਕਾਲ ਦੌਰਾਨ ਕਈ ਐਕਸ਼ਨ ਲਏ ਤੇ ਕਈ ਸਖ਼ਤ ਕਦਮ ਚੁੱਕੇ। ਉਨ੍ਹਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 288 ਐਫਆਈਆਰ ਦਰਜ ਕਰਵਾਈਆਂ ਤੇ 452 ਡਰੱਗ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦਾ ਫੋਕਸ ਸਿਰਫ਼ ਗ੍ਰਿਫ਼ਤਾਰੀ ਤੱਕ ਸੀਮਤ ਹੀ ਨਹੀਂ ਰਹੀ, ਸਗੋਂ ਉਨ੍ਹਾਂ ਨੇ ਨਸ਼ੇ ਦੀ ਸਪਲਾਈ ਚੇਨ ਤੋੜਨ ‘ਤੇ ਵੀ ਜ਼ੋਰ ਦਿੱਤਾ।
Previous articleChandigarh ‘ਚ ਹਿੱਟ ਐਂਡ ਰਨ: ਤੇਜ਼ ਰਫ਼ਤਾਰ ਥਾਰ ਨੇ ਦੋ ਭੈਣਾਂ ਨੂੰ ਦਰੜਿਆ, ਇੱਕ ਦੀ ਮੌਤ, ਦੂਜੀ ਗੰਭੀਰ
Next articleKapurthala ‘ਚ ਸਰਪੰਚ ਦੀ ਦੁਕਾਨ ‘ਤੇ ਫਾਈਰਿੰਗ, ਘਟਨਾ ਸੀਸੀਟੀਵੀ ‘ਚ ਕੈਦ

LEAVE A REPLY

Please enter your comment!
Please enter your name here