Home Crime Patiala: ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਅਤੇ...

Patiala: ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਅਤੇ ਧਮਕੀਆਂ ਦੇਣ ਉੱਤੇ ਇੱਕ ਨਾਮਜਦ

35
0

Rajpura ਥਾਣਾ ਸਦਰ ਪੁਲਿਸ ਕੋਲ ਇਕ ਲੜਕੀ ਨੇ ਬਿਆਨ ਦਰਜ ਕਰਵਾਏ

Rajpura ਥਾਣਾ ਸਦਰ ਪੁਲਿਸ ਨੇ ਇੱਕ ਲੜਕੀ ਦੇ ਨਾਲ ਦੋਸਤੀ ਤੋਂ ਬਾਅਦ ਵਿਆਹ ਦਾ ਝਾਂਸਾ ਦੇ ਕੇ ਸੰਬੰਧ ਬਣਾਉਣ, 7 ਤੋਲੇ ਸੋਨਾ ਅਤੇ ਨਕਦੀ ਲੈਣ ਤੇ ਧਮਕੀਆਂ ਦੇਣ ਉਤੇ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਦਰ ਪੁਲਿਸ ਕੋਲ ਇਕ ਲੜਕੀ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਅਮਨਪ੍ਰੀਤ ਵਰਤੀਆ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੁਰਲ ਕਲਾਂ ਦੇ ਨਾਲ ਕਰੀਬ ਡੇਢ ਸਾਲ ਪਹਿਲਾਂ ਤੋਂ ਦੋਸਤੀ ਸੀ। ਜਿਸ ਤੋਂ ਬਾਅਦ ਅਮਨਪ੍ਰੀਤ ਵਰਤੀਆ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਫਿਰ ਉਸ ਪਾਸੋਂ ਸੱਤ ਤੋਲੇ ਸੋਨਾ ਤੇ ਕੁਝ ਨਗਦੀ ਵੀ ਲੈ ਲਈ। ਜਿਸ ਦੇ ਕਰੀਬ ਦੋ ਮਹੀਨੇ ਪਹਿਲਾਂ ਉਸ ਨੂੰ ਇੱਕ ਹੋਟਲ ਵਿੱਚ ਲੈ ਗਿਆ ਅਤੇ ਉਸ ਦੇ ਨਾਲ ਸਰੀਰਕ ਸੰਬੰਧ ਬਣਾਏ। ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਦੇਣ ਲੱਗ ਪਿਆ। ਜਿਸ ਤੇ ਥਾਣਾ ਸਦਰ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Previous articleLudhiana ਵਿੱਚ 2 ਘੰਟੇ ਲਈ ਹੋਵੇਗੀ ਆਤਿਸ਼ਬਾਜ਼ੀ, ਪ੍ਰਸ਼ਾਸਨ ਨੇ ਪਟਾਕੇ ਚਲਾਉਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼
Next articleਵਿੱਤ ਮੰਤਰੀ ਪੰਜਾਬ ਦਾ ਐਲਾਨ, ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਸ਼ੁਰੂ

LEAVE A REPLY

Please enter your comment!
Please enter your name here