Home Desh Punjab ਭਰ ‘ਚ ਅੱਜ ਧੁੰਦ ਦਾ ਆਰੇਂਜ ਤੇ ਯੈਲੋ ਅਲਰਟ, ਘੱਟੋ-ਘੱਟ ਤਾਪਮਾਨ... Deshlatest NewsPanjab Punjab ਭਰ ‘ਚ ਅੱਜ ਧੁੰਦ ਦਾ ਆਰੇਂਜ ਤੇ ਯੈਲੋ ਅਲਰਟ, ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ By admin - December 18, 2025 40 0 FacebookTwitterPinterestWhatsApp Punjab ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਭਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 11 ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ, ਪਾਸੇ ਸੂਬੇ ‘ਚ ਮੌਸਮ ਅੱਜ ਖੁਸ਼ਕ ਰਹੇਗਾ, ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਧੁੰਦ ਦਾ ਯੈਲੋ ਤੇ ਆਰੇਂਜ ਅਲਰਟ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਸੰਗਰੂਰ ਤੇ ਪਟਿਆਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਮੋਗਾ ਤੇ ਫਤਿਹਗੜ੍ਹ ਸਾਹਿਬ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਦਾ ਹਲਕਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 3.6 ਵੱਧ ਹੈ। ਬੀਤੇ ਦਿਨ ਸੂਬੇ ‘ਚ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ। ਇੱਥੇ ਘੱਟੋ-ਘੱਟੋ ਤਾਪਮਾਨ 6.7 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.0 ਡਿਗਰੀ, ਲੁਧਿਆਣਾ ਦਾ 10.8 ਡਿਗਰੀ, ਪਟਿਆਲਾ ਦਾ 10.7 ਡਿਗਰੀ, ਪਠਾਨਕੋਟ ਦਾ 7.0, ਬਠਿੰਡਾ ਦਾ 7.5 ਡਿਗਰੀ, ਫਰੀਦਕੋਟ ਦਾ 9.6 ਡਿਗਰੀ, ਗੁਰਦਾਸਪੁਰ ਦਾ 8.6 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 7.0 ਡਿਗਰੀ, ਸਮਰਾਲਾ (ਲੁਧਿਆਣਾ) ਦਾ 12.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.6 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.3 ਡਿਗਰੀ ਦਰਜ ਕੀਤਾ ਗਿਆ।