Home Desh Punjab ‘ਚ ਅੱਜ ਧੁੰਦ ਦਾ ਰੈਡ ਅਲਰਟ, ਘੱਟੋ-ਘੱਟ ਤਾਪਮਾਨ ਆਮ ਨਾਲੋਂ 3.5...

Punjab ‘ਚ ਅੱਜ ਧੁੰਦ ਦਾ ਰੈਡ ਅਲਰਟ, ਘੱਟੋ-ਘੱਟ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ

28
0

ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਪੰਜਾਬ ਚ ਬੀਤੇ ਦਿਨਾਂ ਤੋਂ ਲਗਾਤਾਰ ਧੁੰਦ ਦੇਖੀ ਜਾ ਰਹੀ ਹੈ। ਧੁੰਦ ਕਾਰਨ ਬੀਤੇ ਦਿਨ ਕੁਰਾਲੀ ਤੇ ਜਲੰਧਰ ਚ ਦੋ ਹਾਦਸੇ ਵਾਪਰੇ ਸਨ। ਅੱਜ ਵੀ ਸੂਬੇ ਭਰ ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਅੱਜ ਵੀ ਸੜਕਾਂ ਤੇ ਸਾਵਧਾਨ ਰਹਿਣ ਦੀ ਲੋੜ ਹੈ। ਅੱਜ 6 ਜ਼ਿਲ੍ਹਿਆਂ ਚ ਧੁੰਦ ਦਾ ਰੈਡ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਚ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪੈਸੇ, ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ।

6 ਜ਼ਿਲ੍ਹਿਆਂ ਚ ਰੈਡ ਅਲਰਟ

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਤੇ ਫਤਿਹਗੜ੍ਹ ਸਾਹਿਬ ਚ ਧੁੰਦ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।

ਆਰੇਂਜ ਅਲਰਟ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਯੈਲੋ ਅਲਰਟ

ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਘੱਟੋ-ਘੱਟ ਤਾਪਮਾਨ

ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ। ਸੂਬੇ ਚ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਚ 6.9 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.1 ਡਿਗਰੀ, ਲੁਧਿਆਣਾ ਦਾ 9.8 ਡਿਗਰੀ, ਪਟਿਆਲਾ ਦਾ 10.4 ਡਿਗਰੀ, ਪਠਾਨਕੋਟ ਦਾ 10.0 ਡਿਗਰੀ, ਬਠਿੰਡਾ ਦਾ 7.5 ਡਿਗਰੀ, ਫਰੀਦਕੋਟ ਦਾ 7.0 ਡਿਗਰੀ, ਗੁਰਦਾਸਪੁਰ ਦਾ 8.0 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ, ਮਾਨਸਾ ਦਾ 10.0 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.9 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 10.1 ਡਿਗਰੀ ਦਰਜ ਕੀਤਾ ਗਿਆ।
Previous articleਮਿਲਣ ਦਾ ਟਾਈਮ ਦੇ ਦਿਓ ਸਰ, ਜੂਨ ਤੋਂ ਬਿਨਤੀ ਕਰ ਰਹੀ ਹਾਂ, Priyanka Gandhi ਨੇ ਸੰਸਦ ‘ਚ Nitin Gadkari ਤੋਂ ਮੰਗਿਆ ਸਮਾਂ
Next articleJanuary ‘ਚ ਬੁਲਾਇਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, CM ਮਾਨ ਬੋਲੇ- ‘ਮਨਰੇਗਾ’ ਵਿਰੁੱਧ ਧੱਕੇਸ਼ਾਹੀ ਖਿਲਾਫ਼ ਚੁੱਕਾਂਗੇ ਆਵਾਜ਼

LEAVE A REPLY

Please enter your comment!
Please enter your name here