Home Desh ਅੱਜ 8 ਜ਼ਿਲ੍ਹਿਆਂ ‘ਚ Cold Day, 6 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ... Deshlatest NewsPanjab ਅੱਜ 8 ਜ਼ਿਲ੍ਹਿਆਂ ‘ਚ Cold Day, 6 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ By admin - December 22, 2025 29 0 FacebookTwitterPinterestWhatsApp ਕਈ ਇਲਾਕਿਆਂ ‘ਚ ਬੂੰਦਾ-ਬਾਂਦੀ ਦੇਖੇ ਜਾਣ ਦੀ ਸੰਭਾਵਨਾ ਹੈ। ਪੰਜਾਬ ‘ਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਵੀ ਕੜਾਕੇ ਦੀ ਠੰਡ ਦਾ ਅਲਰਟ ਜਾਰੀ ਕੀਤਾ ਗਿਆ ਹੈ। 8 ਜ਼ਿਲ੍ਹਿਆਂ ‘ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ, ਮਤਲਬ ਕਿ ਇਨ੍ਹਾਂ ਜ਼ਿਲ੍ਹਿਆਂ ‘ਚ ਜ਼ਿਆਦਾ ਠੰਡ ਪਵੇਗੀ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ ਤੇ ਮਾਨਸਾ ‘ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਗਿਆਨ ਕੇਂਦਰ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇੱਥੇ ਕਈ ਇਲਾਕਿਆਂ ‘ਚ ਬੂੰਦਾ-ਬਾਂਦੀ ਦੇਖੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਅੱਜ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਆਉਣ ਵਾਲੇ ਦਿਨਾਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਤੋਂ 25 ਦਸੰਬਰ ਤੱਕ ਮੌਸਮ ਵਿਗਿਆਨ ਕੇਂਦਰ ਵੱਲੋਂ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹੇ ‘ਚ ਲੋਕਾਂ ਨੂੰ ਸੜਕ ਆਵਾਜਾਈ ਦੌਰਾਨ ਸਾਵਧਾਨ ਰਹਿਣ ਦੀ ਜ਼ਰੂਰਤ ਹੋਵੇਗੀ। ਘੱਟੋ-ਘੱਟ ਤਾਪਮਾਨ ਉੱਥੇ ਹੀ, ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 2 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 4.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ 6.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 11.8 ਡਿਗਰੀ, ਲੁਧਿਆਣਾ ਦਾ 8.6 ਡਿਗਰੀ, ਪਟਿਆਲਾ ਦਾ 9.3 ਡਿਗਰੀ, ਪਠਾਨਕੋਟ ਦਾ 12.6 ਡਿਗਰੀ, ਬਠਿੰਡਾ ਦਾ 8.6 ਡਿਗਰੀ, ਫਰੀਦਕੋਟ ਦਾ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.6 ਡਿਗਰੀ ਦਰਜ ਕੀਤਾ ਗਿਆ। ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ ਘੱਟੋ-ਘੱਟੋ ਤਾਪਮਾਨ 12.6 ਡਿਗਰੀ, ਹੁਸ਼ਿਆਰਪੁਰ ਦਾ 9.1 ਡਿਗਰੀ, ਸਾਲੇਰਨੀ (ਹੁਸ਼ਿਆਰਪੁਰ) ਦਾ 10.4 ਡਿਗਰੀ, ਸਮਰਾਲਾ (ਲੁਧਿਆਣਾ) ਦਾ 10.8 ਡਿਗਰੀ, ਮਾਨਸਾ ਦਾ 12.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 12.5 ਡਿਗਰੀ ਦਰਜ ਕੀਤਾ ਗਿਆ।