Home Desh ਪੰਜਾਬ ਭਰ ‘ਚ ਅੱਜ ਧੁੰਦ ਦਾ ਆਰੇਂਜ ਅਲਰਟ, 11 ਜ਼ਿਲ੍ਹਿਆਂ ‘ਚ ਸੀਤ... Deshlatest NewsPanjab ਪੰਜਾਬ ਭਰ ‘ਚ ਅੱਜ ਧੁੰਦ ਦਾ ਆਰੇਂਜ ਅਲਰਟ, 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦੀ ਵੀ ਚੇਤਾਵਨੀ, ਤਾਪਮਾਨ ‘ਚ 1.8 ਡਿਗਰੀ ਦੀ ਗਿਰਾਵਟ By admin - December 26, 2025 40 0 FacebookTwitterPinterestWhatsApp ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਜਿੱਥੇ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਭਰ ‘ਚ ਅੱਜ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਸੂਬੇ ‘ਚ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਤਿੰਨ ਦਿਨਾਂ ਦੌਰਾਨ ਵੀ ਮੌਸਮ ਅਜਿਹਾ ਹੀ ਬਣਿਆ ਰਹੇਗਾ। 29 ਦਸੰਬਰ ਤੱਕ ਮੌਸਮ ਵਿਗਿਆਨ ਕੇਂਦਰ ਨੇ ਧੁੰਦ ਦੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਇਸ ਦੌਰਾਨ ਪੰਜਾਬ ਦਾ ਮੌਸਮ ਖੁਸ਼ਕ ਬਣਿਆ ਰਹੇਗਾ। ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। 11 ਜ਼ਿਲ੍ਹਿਆਂ ‘ਚ ਸੀਤ ਲਹਿਰ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਜਿੱਥੇ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ, ਇਸ ਦੇ ਨਾਲ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਧੁੰਦ ਦੇ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਿੰਨਾ ਰਿਹਾ ਤਾਪਮਾਨ? ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ 4.3 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ, ਲੁਧਿਆਣਾ ਦਾ 6.4 ਡਿਗਰੀ, ਪਟਿਆਲਾ ਦਾ ਵੀ 6.4 ਡਿਗਰੀ, ਪਠਾਨਕੋਟ ਦਾ 6.7 ਡਿਗਰੀ, ਬਠਿੰਡਾ ਦਾ 5.6 ਡਿਗਰੀ, ਗੁਰਦਾਸਪੁਰ ਦਾ 5.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ) ਨਗਰ ਦਾ 7.0 ਡਿਗਰੀ ਦਰਜ ਕੀਤਾ ਗਿਆ। ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ, ਸਮਰਾਲਾ (ਲੁਧਿਆਣਾ) ਦਾ 7.8 ਡਿਗਰੀ, ਮਾਨਸਾ ਦਾ ਵੀ 7.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 7.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.5 ਡਿਗਰੀ ਦਰਜ ਕੀਤਾ ਗਿਆ।