Home Desh Punjab: ਅੱਜ ਵੀ ਧੁੰਦ ਤੋਂ ਕੋਈ ਰਾਹਤ ਨਹੀਂ, ਅਲਰਟ ਜਾਰੀ; ਘੱਟੋ-ਘੱਟ ਤਾਪਮਾਨ...

Punjab: ਅੱਜ ਵੀ ਧੁੰਦ ਤੋਂ ਕੋਈ ਰਾਹਤ ਨਹੀਂ, ਅਲਰਟ ਜਾਰੀ; ਘੱਟੋ-ਘੱਟ ਤਾਪਮਾਨ 2.4 ਡਿਗਰੀ ਰਿਹਾ

32
0

ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਵਾਸੀਆਂ ਨੂੰ ਅੱਜ ਵੀ ਧੁੰਦ ਤੋਂ ਕੋਈ ਰਾਹਤ ਨਹੀਂ ਮਿਲੇਗੀ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਸੂਬੇ ਭਰ ‘ਚ ਧੁੰਦ ਦਾ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਅਲਰਟ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ ਯਾਨੀ ਕਿ ਲੋਕਾਂ ਨੂੰ ਅੱਜ ਸੀਤ ਲਹਿਰ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਥਾਂਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।

ਯੈਲੋ ਅਲਰਟ

ਪਠਾਨਕੋਟ,ਗੁਰਦਾਸਪੁਰ, ਤਰਨ ਤਾਰਨ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਹੁਸ਼ਿਆਰਪੁਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਥਾਂਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ।

ਸਭ ਤੋਂ ਘੱਟ ਤਾਪਮਾਨ 2.4 ਡਿਗਰੀ ਰਿਹਾ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ) ਨਗਰ ‘ਚ 2.4 ਡਿਗਰੀ ਦਰਜ ਕੀਤਾ ਗਿਆ।
ਉੱਥੇ ਹੀ, ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.5 ਡਿਗਰੀ, ਲੁਧਿਆਣਾ ਦਾ 5.6 ਡਿਗਰੀ, ਪਟਿਆਲਾ ਦਾ 6.4 ਡਿਗਰੀ, ਬਠਿੰਡਾ ਦਾ 4.2 ਡਿਗਰੀ, ਫਰੀਦਕੋਟ ਦਾ 4.9 ਡਿਗਰੀ, ਗੁਰਦਾਸਪੁਰ ਦਾ 4.3 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 5.4 ਡਿਗਰੀ, ਸਮਰਾਲਾ (ਲੁਧਿਆਣਾ) ਦਾ 7.6 ਡਿਗਰੀ, ਮਾਨਸਾ ਦਾ 6.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 8.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.9 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ।
Previous articlePriyanka Gandhi Vadra ਦੇ ਪੁੱਤਰ ਰੇਹਾਨ ਨੇ ਕੀਤੀ ਮੰਗਣੀ; ਦਿੱਲੀ ਦੀ ਰਹਿਣ ਵਾਲੀ ਹੈ ਲਾੜੀ
Next articleBangladesh ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਦਾ ਦੇਹਾਂਤ, 80 ਸਾਲ ਦੀ ਉਮਰ ‘ਚ ਲਿਆ ਆਖ਼ਰੀ ਸਾਹ

LEAVE A REPLY

Please enter your comment!
Please enter your name here