Home Desh ਅੱਜ ਪੰਜਾਬ ‘ਚ ਪੈ ਸਕਦਾ ਮੀਂਹ, ਧੁੰਦ ਦਾ ਵੀ ਅਲਰਟ, ਜਾਣੋ ਮੌਸਮ... Deshlatest NewsPanjab ਅੱਜ ਪੰਜਾਬ ‘ਚ ਪੈ ਸਕਦਾ ਮੀਂਹ, ਧੁੰਦ ਦਾ ਵੀ ਅਲਰਟ, ਜਾਣੋ ਮੌਸਮ ਦਾ ਹਾਲ By admin - December 31, 2025 30 0 FacebookTwitterPinterestWhatsApp ਤਾਪਮਾਨ ਦੀ ਗੱਲ ਕਰੀਏ ਦਾ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਅੱਜ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਕੱਲ੍ਹ ਯਾਨੀ ਕਿ ਨਵੇਂ ਸਾਲ, 1 ਜਨਵਰੀ ਨੂੰ ਵੀ ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਬਾਰਿਸ਼ ਪੈਂਦੀ ਹੈ ਤਾਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਧੁੰਦ ਦਾ ਯੈਲੋ ਅਲਰਟ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ। ਕਿੱਥੇ ਪਵੇਗਾ ਮੀਂਹ? ਮੌਸਮ ਵਿਗਿਆਨ ਕੇਂਦਰ ਵੱਲੋਂ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ, ਇੱਥੇ ਵੱਖ-ਵੱਖ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਕੁੱਝ ਥਾਂਵਾਂ ‘ਤੇ ਮੀਂਹ ਪੈ ਸਕਦਾ ਹੈ। ਕਿੰਨਾ ਰਿਹਾ ਤਾਪਮਾਨ? ਤਾਪਮਾਨ ਦੀ ਗੱਲ ਕਰੀਏ ਦਾ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.2 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 4 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.2 ਡਿਗਰੀ, ਲੁਧਿਆਣਾ ਦਾ 6.6 ਡਿਗਰੀ, ਪਟਿਆਲਾ ਦਾ 7.4 ਡਿਗਰੀ, ਪਠਾਨਕੋਟ ਦਾ 10.3 ਡਿਗਰੀ, ਬਠਿੰਡਾ ਦਾ 6.8 ਡਿਗਰੀ, ਫਰੀਦਕੋਟ ਦਾ 6.4 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 5.8 ਡਿਗਰੀ ਦਰਜ ਕੀਤਾ ਗਿਆ। ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 6.8 ਡਿਗਰੀ, ਸਲੇਰਨ (ਹੁਸ਼ਿਆਰਪੁਰ) ਦਾ 7.0 ਡਿਗਰੀ, ਸਮਰਾਲਾ (ਲੁਧਿਆਣਾ) ਦਾ 8.9 ਡਿਗਰੀ, ਮਾਨਸਾ ਦਾ 8.6 ਡਿਗਰੀ, ਭਾਖੜ ਡੈਮ (ਰੂਪਨਗਰ) ਦਾ 8.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.0 ਡਿਗਰੀ ਦਰਜ ਕੀਤਾ ਗਿਆ।