Home Desh Punjab Weather: ਪੰਜਾਬ ਭਰ ‘ਚ ਧੁੰਦ ਦਾ ਅਲਰਟ, 8 ਜ਼ਿਲ੍ਹਿਆਂ ‘ਚ ਚਲੇਗੀ... Deshlatest NewsPanjab Punjab Weather: ਪੰਜਾਬ ਭਰ ‘ਚ ਧੁੰਦ ਦਾ ਅਲਰਟ, 8 ਜ਼ਿਲ੍ਹਿਆਂ ‘ਚ ਚਲੇਗੀ ਸੀਤ ਲਹਿਰ, ਘੱਟੋ-ਘੱਟ ਤਾਪਮਾਨ 1.6 ਡਿਗਰੀ ਤੱਕ ਪਹੁੰਚਿਆ By admin - January 12, 2026 24 0 FacebookTwitterPinterestWhatsApp ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਅੱਜ ਪੰਜਾਬ ਭਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਯਾਨੀ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਸੂਬੇ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ ਅੰਮ੍ਰਿਤਸਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਪਟਿਆਲਾ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ‘ਚ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹੇਗਾ। ਆਉਣ ਵਾਲੇ 3 ਦਿਨਾਂ ਤੱਕ ਯਾਨੀ ਕਿ 15 ਜਨਵਰੀ ਤੱਕ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਹਾਲਾਂਕਿ ਪੰਜ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਰਹੇਗਾ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ‘ਚ 15 ਜਨਵਰੀ ਤੱਕ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਆਉਣ ਵਾਲੇ ਤਿੰਨ ਦਿਨਾਂ ‘ਚ ਕਿਤੇ ਵੀ ਸੀਤ ਲਹਿਰ ਦਾ ਅਲਰਟ ਵੀ ਨਹੀਂ ਹੈ। ਕਿੰਨਾ ਰਿਹਾ ਤਾਪਮਾਨ? ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ‘ਚ ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 1.6 ਡਿਗਰੀ ਬਠਿੰਡਾ ‘ਚ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.2 ਡਿਗਰੀ, ਲੁਧਿਆਣਾ ਦ 4.6 ਡਿਗਰੀ, ਪਟਿਆਲਾ ਦਾ 3.8 ਡਿਗਰੀ, ਪਠਾਨਕੋਟ ਦਾ 6.1 ਡਿਗਰੀ, ਫਰੀਦਕੋਟ ਦਾ 2.9 ਡਿਗਰੀ, ਗੁਰਦਾਸਪੁਰ ਦਾ 3.8 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 4.8 ਡਿਗਰੀ ਦਰਜ ਕੀਤਾ ਗਿਆ। ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 5.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 4.2 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 3.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 6.0 ਡਿਗਰੀ ਦਰਜ ਕੀਤਾ ਗਿਆ।