Home Desh Punjab‘ਚ ਅੱਜ ਧੁੰਦ ਦਾ ਆਰੇਂਜ ਅਲਰਟ, ਬਠਿੰਡਾ ਰਿਹਾ ਸਭ ਤੋਂ ਠੰਡਾ; ਜਾਣੋ...

Punjab‘ਚ ਅੱਜ ਧੁੰਦ ਦਾ ਆਰੇਂਜ ਅਲਰਟ, ਬਠਿੰਡਾ ਰਿਹਾ ਸਭ ਤੋਂ ਠੰਡਾ; ਜਾਣੋ ਮੌਸਮ ਦਾ ਹਾਲ

36
0

ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਭਰ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਹੈ, ਜਦਕਿ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੋਲਡ ਵੇਵ (ਸੀਤ ਲਹਿਰ) ਤੇ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।

ਧੁੰਦ ਦਾ ਆਰੇਂਜ ਅਲਰਟ

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।

ਧੁੰਦ ਦਾ ਯੈਲੋ ਅਲਰਟ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।

ਕੋਲ ਡੇਅ ਦਾ ਅਲਰਟ

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕੋਲਡ ਵੇਵ

ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ‘ਚ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਦਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ ਜੋ ਕਿ 1.6 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.3 ਡਿਗਰੀ, ਲੁਧਿਆਣਾ ਦਾ 5.2 ਡਿਗਰੀ, ਪਟਿਆਲਾ ਦਾ 5.1 ਡਿਗਰੀ, ਫਰੀਦਕੋਟ ਦਾ 3.5 ਡਿਗਰੀ, ਬੱਲੋਵਾਲਾ ਸੌਂਖੜੀ (ਐਸਬੀਐਸ ਨਗਰ) ਦਾ 5.2 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ, ਮਾਨਸਾ ਦਾ 5.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 6.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ ਦਰਜ ਕੀਤਾ ਗਿਆ।
Previous articleਸਾਡੀ ਤਾਂ ਸ਼ਰਮ ਮੰਨਦਾ ਨਹੀਂ, ਕੀ ਪਤਾ ਤੁਹਾਡੀ ਮੰਨ ਲਵੇ… Jassi ਦੀ Honey Singh ਦੇ ਮਾਤਾ-ਪਿਤਾ ਨੂੰ ਬੇਨਤੀ
Next articleVenezuela ਦੀ ਮਚਾਡੋ ਨੇ Trump ਨੂੰ ਦਿੱਤਾ ਆਪਣਾ Nobel Prize, ਮੁਲਾਕਾਤ ਤੋਂ ਬਾਅਦ ਬੋਲੀ- “ਸਾਨੂੰ ਉਨ੍ਹਾਂ ‘ਤੇ ਭਰੋਸਾ”

LEAVE A REPLY

Please enter your comment!
Please enter your name here