Home Desh Punjab ਦੇ 7 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 22 ਤੇ 23 ਜਨਵਰੀ... Deshlatest NewsPanjab Punjab ਦੇ 7 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 22 ਤੇ 23 ਜਨਵਰੀ ਨੂੰ ਇਨ੍ਹਾਂ ਇਲਾਕਿਆਂ ‘ਚ ਬਾਰਿਸ਼ By admin - January 21, 2026 35 0 FacebookTwitterPinterestWhatsApp ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਪੰਜਾਬ ‘ਚ ਬੀਤੇ ਇੱਕ-ਦੋ ਦਿਨਾਂ ਤੋਂ ਠੰਡ ਤੋਂ ਥੋੜ੍ਹੀ ਰਾਹਤ ਹੈ। ਅੱਜ ਵੀ ਮੌਸਮ ਵਿਗਿਆਨ ਕੇਂਦਰ ਨੇ ਸਿਰਫ਼ 7 ਜ਼ਿਲ੍ਹਿਆਂ ‘ਚ ਹੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ , ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਭਰ ‘ਚ ਮੌਸਮ ਖੁਸ਼ਕ ਰਹੇਗਾ, ਜਦਕਿ ਕੱਲ੍ਹ ਤੋਂ ਮੌਸਮ ਦਾ ਮਿਜ਼ਾਜ ਬਦਲੇਗਾ। ਕੱਲ੍ਹ ਤੇ ਪਰਸੋਂ ਯਾਨੀ ਕਿ 22 ਤੇ 23 ਜਨਵਰੀ ਨੂੰ ਸੂਬੇ ‘ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 22 ਜਨਵਰੀ ਯਾਨੀ ਕੀ ਕੱਲ੍ਹ ਕਿਵੇਂ ਰਹੇਗਾ ਮੌਸਮ? ਬਿਜਲੀ ਦੇ ਗਰਜਣ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਰੇਲਕੋਟਲਾ ‘ਚ ਬਿਜਲੀ ਚਮਕਣ ਤੇ ਬੱਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਹੈ। ਹਲਕੀ ਤੋਂ ਮੱਧਮ ਬਾਰਿਸ਼: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ , ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਦੂਰ-ਦੁਰਾਡੇ ਥਾਂਵਾਂ ‘ਤੇ ਬਾਰਿਸ਼ ਹੋ ਸਕਦੀ ਹੈ। 23 ਜਨਵਰੀ ਦਾ ਮੌਸਮ ਬਿਜਲੀ ਤੇ ਗਰਜਣ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ‘ਚ ਦੂਰ-ਦੁਰਾਡੇ ਥਾਂਵਾਂ ‘ਤੇ ਬਿਜਲੀ ਚਮਕਣ ਤੇ ਬੱਦਲ ਗਰਜਣ ਦਾ ਅਲਰਟ ਹੈ। ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਸਐਸ ਨਗਰ ਮੁਹਾਲੀ ‘ਚ ਦੂਰ-ਦੁਰਾਡੇ ਥਾਂਵਾਂ ‘ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਨਾਲ ਤੇਜ਼ ਹਵਾਵਾਂ ਤੇ ਬਿਜਲੀ ਚਮਕਣ-ਬੱਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਲਕੀ ਤੋਂ ਮੱਧਮ ਬਾਰਿਸ਼: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੀਆਂ ਕੁੱਝ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ‘ਚ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਕਿੰਨਾ ਰਿਹਾ ਤਾਪਮਾਨ? ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 2.8 ਡਿਗਰੀ, ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 5.4 ਡਿਗਰੀ, ਪਟਿਆਲਾ ਦਾ 8.4 ਡਿਗਰੀ, ਪਠਾਨਕੋਟ ਦਾ 4.7 ਡਿਗਰੀ, ਬਠਿੰਡਾ ਦਾ 5.2 ਡਿਗਰੀ, ਫਰੀਦਕੋਟ ਦਾ 5.2 ਡਿਗਰੀ, ਗੁਰਦਾਸਪੁਰ ਦਾ 7.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.4 ਡਿਗਰੀ, ਹੁਸ਼ਿਆਰਪੁਰ ਦਾ 6.0 ਡਿਗਰੀ, ਮਾਨਸਾ ਦਾ 7.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 7.9 ਡਿਗਰੀ ਦਰਜ ਕੀਤਾ ਗਿਆ।