Home Desh Bikram Majithia ਅੱਜ ਨਾਭਾ ਜੇਲ੍ਹ ‘ਚੋਂ ਆਉਣਗੇ ਬਾਹਰ, ਪਤਨੀ ਗਨੀਵ ਕੌਰ ਨੇ... Deshlatest NewsPanjab Bikram Majithia ਅੱਜ ਨਾਭਾ ਜੇਲ੍ਹ ‘ਚੋਂ ਆਉਣਗੇ ਬਾਹਰ, ਪਤਨੀ ਗਨੀਵ ਕੌਰ ਨੇ ਦਿੱਤੀ ਜਾਣਕਾਰੀ By admin - February 3, 2026 34 0 FacebookTwitterPinterestWhatsApp ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ’ ਚ ਨਿਊ ਨਾਭਾ ਜੇਲ੍ਹ ‘ਚ ਬੰਦ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ‘ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆਂ ਅੱਜ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਅੱਜ ਸਵੇਰ 10:30 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਗਨੀਵ ਕੌਰ ਨੇ ਲਿਖਿਆ, “ਗੁਰੂ ਸਾਹਿਬ ਜੀ ਦਾ ਕੋਟਾਨ-ਕੋਟਿ ਸ਼ੁਕਰਾਨਾ। ਸਾਰੇ ਭੈਣਾਂ-ਭਰਾਂਵਾਂ, ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸਾਹਿਬਾਨਾਂ ਦਾ ਤਹਿ ਦਿਲੋ ਧੰਨਵਾਦ। ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਬਿਕਰਮ ਜੀ ਨੂੰ ਜ਼ਮਾਨਤ ਮਿਲੀ ਹੈ। ਗੁਰੂ ਸਾਹਿਬ ਦੀ ਰਹਿਮਤ, ਬਖ਼ਸ਼ਿਸ਼ ਸਦਕਾ, ਸੱਚ ਸਾਹਮਣੇ ਆਇਆ। ਆਖਿਰ ਸੱਚ ਦੀ ਜਿੱਤ ਹੋਈ ਹੈ। ਬਿਕਰਮ ਜੀ ਕੱਲ੍ਹ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ।” ਦੱਸ ਦੇਈਏ ਕਿ ਬੀਤੇ ਦਿਨ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਸੀ। ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਸੀ ਗ੍ਰਿਫ਼ਤਾਰ ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ’ ਚ ਨਿਊ ਨਾਭਾ ਜੇਲ੍ਹ ‘ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ‘ਚ ਬੰਦ ਸਨ। ਇਸ ਦੌਰਾਨ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਤੇ ਕਈ ਅਹਿਮ ਸਬੂਤ ਇਕੱਠੇ ਕੀਤੇ। 700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ ਵਿਜੀਲੈਂਸ ਨੇ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਪ੍ਰਾਪਰਟੀ ਦਾ ਖੁਲਾਸਾ ਚਾਰਜਸ਼ੀਟ ‘ਚ ਕੀਤਾ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਟਿਕਾਣਿਆਂ ਤੇ ਛਾਪੇਮਾਰੀ ਕਰਦੇ ਹੋਏ ਚਾਰਜਸ਼ੀਟ ਤਿਆਰ ਕੀਤੀ ਗਈ। ਚਾਰਜਸ਼ੀਟ ‘ਚ ਕਈ ਪਾਰਟੀਆਂ ਦੇ ਆਗੂਆਂ ਤੇ ਪੁਲਿਸ ਅਫ਼ਸਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਸਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਚਾਰਜਸ਼ੀਟ ਤੈਅ ਸਮੇਂ ‘ਚ ਦਾਖਲ ਕੀਤੀ ਗਈ ਸੀ।