Home Desh Beas ਵਾਲੇ ਬਾਬੇ ‘ਤੇ CM Mann ਦਾ ਤੰਜ, ਮਜੀਠੀਆ ਨਾਲ, Gurinder Dhillon...

Beas ਵਾਲੇ ਬਾਬੇ ‘ਤੇ CM Mann ਦਾ ਤੰਜ, ਮਜੀਠੀਆ ਨਾਲ, Gurinder Dhillon ਨੇ ਕੀਤੀ ਸੀ ਮੁਲਾਕਾਤ

27
0

ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਸੀ ਕਿ ਮਜੀਠੀਆ ‘ਤੇ ਲੱਗ ਸਭ ਇਲਜ਼ਾਮ ਗਲਤ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਬੀਤੀ ਦਿਨੀਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਮਜੀਠੀਆ ਨੂੰ ਜ਼ਮਾਨਤ ਦਿੱਤੀ ਗਈ। ਜ਼ਮਾਨਤ ਮਿਲਣ ਤੋਂ ਪਹਿਲਾਂ ਡੇਰਾ ਬਿਆਸ ਦੇ ਸਾਬਕਾ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਜੇਲ੍ਹ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਮਜੀਠੀਆ ‘ਤੇ ਲੱਗੇ ਇਲਜ਼ਾਮ ਸਭ ਗਲਤ ਹਨ।
ਹੁਣ, ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਬਿਕਰਮ ਮਜੀਠੀਆ ਨਾਲ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਇੱਕ ਟਵੀਟ ਕੀਤੀ ਹੈ। ਉਨ੍ਹਾਂ ਨੇ ਬਿਨਾਂ ਕਿਸੇ ਦਾ ਨਾਮ ਲਏ ਤੰਜ ਕੱਸਿਆ ਹੈ।
ਉਨ੍ਹਾਂ ਨੇ ਟਵੀਟ ਕੀਤਾ ਹੈ-
ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ ਅਦਾਲਤਾਂ ਦਾ ਓਥੇ ਰੱਬ ਰਾਖਾ ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ
ਦਰਅਸਲ ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਸੀ ਕਿ ਮਜੀਠੀਆ ‘ਤੇ ਲੱਗ ਸਭ ਇਲਜ਼ਾਮ ਗਲਤ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸੀਐਮ ਮਾਨ ਦਾ ਇਹ ਟਵੀਟ ਆਇਆ ਹੈ।

ਬਾਬਾ ਗੁਰਿੰਦਰ ਢਿੱਲੋਂ ਨੇ ਕੀ ਕਿਹਾ ਸੀ?

ਬੀਤੇ ਦਿਨ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਢਿੱਲੋਂ ਨੇ ਮਜੀਠੀਆਂ ਨਾਲ ਨਿਊ ਨਾਭਾ ਜੇਲ੍ਹ ‘ਚ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਇਸ ਦੌਰਾਨ ਜੇਲ੍ਹ ਤੋਂ ਬਾਹਰ ਕੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਮੇਰਾ ਦੋਸਤ ਹੈ ਤੇ ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਖੁਸ਼ ਹਨ।
ਬਾਬਾ ਗੁਰਿੰਦਰ ਢਿੱਲੋਂ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਮਜੀਠੀਆ ਨੂੰ ਕਿਉਂ ਮਿਲਣ ਆਏ ਸਨ ਤਾਂ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਮੇਰਾ ਦੋਸਤ ਹੈ, ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਉਹ (ਮਜੀਠੀਆ) ਖੁਸ਼ ਹਨ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਹਾਡੀ ਮਜੀਠੀਆ ਨਾਲ ਕੀ ਗੱਲ ਹੋਈ ਤਾਂ ਇਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਵੇਂ ਅਸੀਂ ਆਪਣੇ ਯਾਰਾਂ-ਦੋਸਤਾਂ ਨਾਲ ਗੱਲਾਂ ਕਰਦੇ ਹਾਂ। ਬਾਬਾ ਗੁਰਿੰਦਰ ਨੂੰ ਜਦੋਂ ਪੁੱਛਿਆ ਗਿਆ ਕਿ ਤੁਹਾਡੀ ਉਨ੍ਹਾਂ ਨਾਲ ਹੋ ਕੀ ਗੱਲ ਹੋਈ ਤਾਂ ਇਸ ਦਾ ਜਵਾਬ ਚ ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਅੰਦਰਲੀਆਂ ਗੱਲਾਂ ਹੁੰਦੀਆਂ ਹਨ, ਉਹ ਸਾਰੀਆਂ ਨਹੀਂ ਕੀਤੀਆਂ ਜਾਂਦੀਆਂ।

ਮਜੀਠੀਆ ‘ਤੇ ਲੱਗੇ ਇਲਜ਼ਾਮ ਗਲਤ: ਬਾਬਾ ਗੁਰਿੰਦਰ

ਮਜੀਠੀਆ ਤੇ ਆਮਦਨ ਤੋਂ ਵੱਧ ਜਾਇਦਾਦ ਤੇ ਡਰੱਗਸ ਵਾਲੇ ਮਾਮਲੇ ਤੇ ਡੇਰਾ ਬਿਆਸ ਦੇ ਬਾਬੇ ਤੋਂ ਸਵਾਲ ਪੁੱਛਿਆ ਗਿਆ। ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਇਹ ਸਭ ਗਲਤ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਤੇ ਕਮੈਂਟ ਕਰਾਂ, ਪਰ ਰਿਸ਼ਤੇਦਾਰੀ ਆਪਣੀ ਜਗ੍ਹਾ ਤੇ ਹੈ ਤੇ ਜੋ ਸਰਕਾਰ ਕਰ ਰਹੀ ਹੈ, ਉਹ ਆਪਣੀ ਜਗ੍ਹਾ ਤੇ ਹੈ।
Previous articleLawrence Bishnoi ਗੈਂਗ ਜਾਂ… Rohit Shetty ਦੇ ਘਰ ‘ਤੇ ਫਾਇਰਿੰਗ ਵਿੱਚ ਚਾਰ ਗ੍ਰਿਫ਼ਤਾਰ, ਕੋਰਟ ਨੇ ਰਿਮਾਂਡ ‘ਤੇ ਭੇਜਿਆ
Next articleਮੁੱਖ ਮੰਤਰੀ Bhagwant Mann ਦਾ ਮੁੰਬਈ ਦੌਰਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ; ਇਨਵੈਸਟਮੈਂਟ ਲਈ ਦੇਣਗੇ ਸੱਦਾ

LEAVE A REPLY

Please enter your comment!
Please enter your name here