Home latest News IPL ਦੀ ਤਰਜ਼ ‘ਤੇ ਸ਼ੁਰੂ ਹੋਵੇਗੀ Punjab Cricket League, ਮੁੱਖ ਮੰਤਰੀ Bhagwant... latest NewsPanjabSports IPL ਦੀ ਤਰਜ਼ ‘ਤੇ ਸ਼ੁਰੂ ਹੋਵੇਗੀ Punjab Cricket League, ਮੁੱਖ ਮੰਤਰੀ Bhagwant Mann ਨੇ ਦਿੱਤੀ ਮਨਜ਼ੂਰੀ By admin - February 10, 2026 25 0 FacebookTwitterPinterestWhatsApp ਮੁੱਖ ਮੰਤਰੀ ਮਾਨ ਨੇ ਕਿਹਾ, “ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗ ਕੀਤੀ। ਪੰਜਾਬ ‘ਚ ਖੇਡ ਸੱਭਿਆਚਾਰ ਤੇ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਯਤਨ ਦੇ ਸਿਲਸਿਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੰਡੀਅਨ ਪ੍ਰੀਮਿਅਰ ਲੀਗ (ਆਈਪੀਐਲ) ਦੀ ਤਰਜ਼ ‘ਤੇ ਪੰਜਾਬ ਕ੍ਰਿਕਟ ਲੀਗ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਸੋਮਵਾਰ ਨੂੰ ਮੀਟਿੰਗ ਤੋਂ ਬਾਅਦ ਲਏ ਗਏ ਫੈਸਲੇ ‘ਚ ਕਿਹਾ ਗਿਆ ਕਿ ਇਸ ਲੀਗ ਦਾ ਮੁੱਖ ਮਕਸਦ ਨੌਜਵਾਨ ਖਿਡਾਰੀਆਂ ਦੀ ਪਹਿਚਾਣ ਕਰਨਾ, ਤੰਦਰੂਸਤ ਸਮਾਜ ਦੀ ਸਿਰਜਣਾ ਕਰਨਾ ਹੈ। ਇਹ ਵੀ ਕਿਹਾ ਗਿਆ ਹੈ ਕਿ ਇਹ ਲੀਗ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੇਗੀ ਤੇ ਉਨ੍ਹਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ। ਇਹ ਲੀਗ ਜ਼ਿਲ੍ਹਾ ਤੇ ਸੂਬੇ ਪੱਧਰ ‘ਤੇ ਕਈ ਖੇਡ ਦੀਆਂ ਲੀਗਾਂ ਦਾ ਇੱਕ ਨੈਟਵਰਕ ਤਿਆਰ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਮੌਕੇ ਮਿਲਣ ਤੇ ਉਨ੍ਹਾਂ ਨੂੰ ਸੂਬੇ ਤੇ ਰਾਸ਼ਟਰ ਦੀ ਪ੍ਰਤੀਨਿਧਤਾ ਵੱਲ ਲਿਜਾਇਆ ਜਾਵੇ। ਖੇਡ ਵਿਭਾਗ ਦੀ ਸਮੀਖਿਆ ਬੈਠਕ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ, “ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗ ਕੀਤੀ। ਸੂਬੇ ਭਰ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਨੂੰ ਲੈ ਕੇ ਵਿਚਾਰ ਚਰਚਾ ਹੋਈ।” “ਸਾਰੇ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਇੱਕ ਸਿਹਤਮੰਦ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ‘ਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਕਿਹਾ। ਪੰਜਾਬ ‘ਚ ਖੇਡ ਕਲਚਰ ਨੂੰ ਮੁੜ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ।” ਪੰਜਾਬ ਕ੍ਰਿਕਟ ਲੀਗ ਦਾ ਆਯੋਜਨ ਇੰਡੀਅਨ ਪ੍ਰੀਮਿਅਰ ਲੀਗ ਦੀ ਤਰਜ਼ ‘ਤੇ ਕੀਤਾ ਜਾਵੇਗਾ ਤੇ ਟੂਰਨਾਮੈਂਟ ‘ਚ ਮੁਕਾਬਲਿਆਂ ਦੇ ਲਈ ਜ਼ਿਲ੍ਹਾ ਤੇ ਭੂਗੋਲਿਕ ਖੇਤਰ ਦੇ ਆਧਾਰ ‘ਤੇ ਟੀਮਾਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕੇਟਬਾਲ, ਖੋ-ਖੋ ਤੇ ਕਬੱਡੀ ਵਰਗੀਆਂ ਖੇਡਾਂ ਦੇ ਵੀ ਜ਼ਿਲ੍ਹਾ ਪੱਧਰ ਤੇ ਸੂਬਾ ਪੱਧਰ ਦੇ ਮੁਕਾਬਲੇ ਕਰਵਾਏ ਜਾਣੇ ਚਾਹੀਦੇ ਹਨ।