Home Desh ਧਮਕੀ ‘ਤੇ ਧਮਕੀ… ਹੁਣ Mohali ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ...

ਧਮਕੀ ‘ਤੇ ਧਮਕੀ… ਹੁਣ Mohali ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਈ-ਮੇਲ

31
0

ਜਾਣਕਾਰੀ ਮੁਤਾਬਕ ਮੁਹਾਲੀ ਦੇ ਕਰੀਬ 10 ਸਕੂਲਾਂ ਨੂੰ ਧਮਕੀ ਭਰਿਆ ਈ-ਮੇਲ ਮਿਲਿਆ ਹੈ।

ਅੱਜ ਮੁਹਾਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸਬੰਧਤ ਸਕੂਲ ਪ੍ਰਸ਼ਾਸਨ ਸਤੱਰਕ ਹੋ ਗਿਆ ਤੇ ਸਾਵਧਾਨੀ ਵਰਤਦੇ ਹੋਏ ਸਕੂਲ ਖਾਲੀ ਕਰਵਾ ਦਿੱਤਾ ਗਿਆ। ਬੱਚਿਆਂ ਨੂੰ ਛੁੱਟੀ ਕਰ ਕੇ ਘਰ ਭੇਜ ਦਿੱਤਾ ਗਿਆ ਹੈ। ਬੱਚਿਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ।
ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮਾਂ ਸਬੰਧਤ ਸਕੂਲਾਂ ‘ਚ ਪਹੁੰਚੀਆਂ ਤੇ ਸਕੂਲਾਂ ਦੇ ਗੇਟ ਸੀਲ ਕਰ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਪੁਲਿਸ ਨੇ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਹੈ ਤੇ ਜਾਂਚ ਜਾਰੀ ਹੈ। ਸਕੂਲ ਦੇ ਅੰਦਰ ਕਿਸੇ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਮੁਹਾਲੀ ਦੇ ਕਰੀਬ 10 ਸਕੂਲਾਂ ਨੂੰ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਇਸ ‘ਚ ਪੈਰੇਗੋਨ, ਲਰਨਿੰਗ ਪਾਥ, ਮਾਈਂਡ ਟ੍ਰੀ, ਵਿਵੇਕ ਸਕੂਲ ਤੇ ਇੰਡਸ ਵਰਗੇ ਸਕੂਲ ਸ਼ਾਮਲ ਹਨ। ਪੁਲਿਸ ਈ-ਮੇਲ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਜਾਣਕਾਰੀ ਡੀਸੀ ਨੂੰ ਦਿੱਤੀ ਗਈ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ

ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈਮਲੇ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਤੇ ਦਿੱਲੀ ਦੇ ਸਕੂਲਾਂ ਨੂੰ ਵੀ ਧਮਕੀ ਮਿਲ ਚੁੱਕੀ ਹੈ।
ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਗਾ ਤੇ ਪਠਾਨਕੋਟ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵਾਰੀ-ਵਾਰੀ, ਵੱਖ-ਵੱਖ ਦਿਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।
Previous articleਸੋਨਾ-ਚਾਂਦੀ ਖਰੀਦਣ ਦਾ ਸੁਨਹਿਰੀ ਮੌਕਾ! ਕੀਮਤਾਂ ‘ਚ ਆਈ ਭਾਰੀ ਗਿਰਾਵਟ, ਦੇਖੋ ਅੱਜ ਦੇ ਰੇਟ
Next articleਨਸ਼ਿਆਂ ਵਿਰੁੱਧ ਯਾਤਰਾ ਜਾਂ ਸਮਝੌਤਾ ਐਕਸਪ੍ਰੈਸ? Congress ਨੇ ਰਾਜਪਾਲ ਦੀ ਨਸ਼ਾ ਮੁਕਤ ਯਾਤਰਾ ‘ਤੇ ਚੁੱਕੇ ਸਵਾਲ

LEAVE A REPLY

Please enter your comment!
Please enter your name here