Home Desh ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ ਵੱਡਾ ਐਕਸ਼ਨ, SGPC ਦੇ ਸਕੱਤਰ Pratap...

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ ਵੱਡਾ ਐਕਸ਼ਨ, SGPC ਦੇ ਸਕੱਤਰ Pratap Singh ਦਾ ਤਬਾਦਲਾ

21
0

ਸਕੱਤਰ ਪ੍ਰਤਾਪ ਸਿੰਘ ਨੇ ਹੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਨੂੰ ਲੈ ਕੇ ਦਸਤਖਤ ਕੀਤੇ ਸਨ।

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਮਾਮਲੇ ‘ਚ ਹੋਇਆ ਵੱਡਾ ਐਕਸ਼ਨ ਹੋਇਆ ਹੈ। ਪ੍ਰਤਾਪ ਸਿੰਘ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਵਜੋਂ ਹੋਈ ਛੁੱਟੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਕੱਤਰ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿਰਦੇਸ਼ ਦਿੰਦਿਆਂ ਸੱਕਤਰ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਹੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਨੂੰ ਲੈ ਕੇ ਦਸਤਖਤ ਕੀਤੇ ਸਨ। ਪ੍ਰਤਾਪ ਸਿੰਘ ਦੀ ਜਗ੍ਹਾ ਹੁਣ ਐਸਜੀਪੀਸੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਹੋਣਗੇ।

ਨਵੇਂ ਸਕੱਤਰ ਹੋਣਗੇ ਗੁਰਿੰਦਰ ਸਿੰਘ ਮਥਰੇਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਕੁੱਝ ਸਕੱਤਰਾਂ ਦੇ ਵਿਭਾਗਾਂ ‘ਚ ਤਬਦੀਲੀ ਕੀਤੀ ਹੈ । ਸਕੱਤਰ ਪ੍ਰਤਾਪ ਸਿੰਘ ਪਾਸੋਂ ਗੁਰਦੁਆਰਾ ਸੈਕਸ਼ਨ 85 ਵਿਭਾਗ ਵਾਪਸ ਲੈਂਦਿਆਂ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਆਜ਼ਾਦਾਨਾ ਤੌਰ ‘ਤੇ ਗੁਰਦੁਆਰਾ ਸੈਕਸ਼ਨ 85 ਦਾ ਵਿਭਾਗ ਸੌਂਪਿਆ ਹੈ ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਧਰਮ ਪ੍ਰਚਾਰ ਕਮੇਟੀ ਵਿਚ ਮੀਤ ਸਕੱਤਰ ਲਗਾਇਆ ਹੈ । ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ ਨੂੰ ਜਸਵਿੰਦਰ ਸਿੰਘ ਜੱਸੀ ਦੀ ਥਾਂ ਤੇ ਟਰੱਸਟ ਵਿਭਾਗ, ਵਿਦੇਸ਼ ਵਿਭਾਗ ਤੇ ਵਿਦਿਆ ਵਿਭਾਗ ਸੌਂਪਿਆ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸੈਕਸ਼ਨ 85 ਤੇ ਫਲਾਇੰਗ ਵਿਭਾਗ ਦੇ ਇੰਚਾਰਜਾਂ ਨੂੰ ਆਪਸ ‘ਚ ਤਬਦੀਲ ਕੀਤਾ ਹੈ।

 

Previous articleTeam India ਨੂੰ ਪਰੇਸ਼ਾਨ ਕਰੇਗਾ ਇਹ ਪਾਕਿਸਤਾਨੀ ਗੇਂਦਬਾਜ਼, ਨਾਮੀਬੀਆ ਖਿਲਾਫ ਮੈਚ ਤੋਂ ਮਿਲੀ ਖ਼ਤਰਨਾਕ ਚੇਤਾਵਨੀ
Next articleਪ੍ਰਗਤੀਸ਼ੀਲ Bangladesh ਦੇ Support ਵਿੱਚ ਭਾਰਤ… PM Modi ਨੇ ਤਾਰਿਕ ਰਹਿਮਾਨ ਨੂੰ ਦਿੱਤੀ ਜਿੱਤ ‘ਤੇ ਵਧਾਈ

LEAVE A REPLY

Please enter your comment!
Please enter your name here