Home Desh Dera Beas ਵਾਲਿਆਂ ਦੀਆਂ ਆਗੂਆਂ ਨਾਲ ਤਸਵੀਰਾਂ ਨਹੀਂ ਹੋਣਗੀਆਂ ਜਾਰੀ, Majithia ਨਾਲ... Deshlatest NewsPanjab Dera Beas ਵਾਲਿਆਂ ਦੀਆਂ ਆਗੂਆਂ ਨਾਲ ਤਸਵੀਰਾਂ ਨਹੀਂ ਹੋਣਗੀਆਂ ਜਾਰੀ, Majithia ਨਾਲ ਮੁਲਾਕਾਤ ਤੋਂ ਬਾਅਦ ਵਧਿਆ ਸੀ ਵਿਵਾਦ By admin - February 16, 2026 27 0 FacebookTwitterPinterestWhatsApp ਜ਼ਮਾਨਤ ‘ਤੇ ਰਿਹਾਅ ਹੋਣ ਤਾਂ ਬਾਅਦ ਬਿਕਰਮ ਮਜੀਠੀਆ ਨੇ ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗਰਿੰਦਰ ਸਿੰਘ ਢਿੱਲੋਂ ਨਾਲ ਜੁੜੇ ਵਿਵਾਦ ਵਿਚਕਾਰ ਡੇਰਾ ਮਨੇਜਮੈਂਟ ਨੇ ਵੱਡਾ ਫੈਸਲਾ ਲਿਆ ਹੈ। ਡੇਰਾ ਮਨੇਜਮੈਂਟ ਨੇ ਫੈਸਲਾ ਲਿਆ ਹੈ ਕਿ ਡੇਰਾ ਬਿਆਸ ਦੇ ਮੁਖੀ ਤੇ ਹੋਰ ਡੇਰੇ ਨਾਲ ਜੁੜੇ ਵਿਸ਼ੇਸ਼ ਲੋਕਾਂ ਦੀਆਂ ਤਸਵੀਰਾਂ ਜਨਤਕ ਨਹੀਂ ਕੀਤੀਆਂ ਜਾਣਗੀਆਂ। ਬਾਬਾ ਗੁਰਿੰਦਰ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਨਿਊ ਨਾਭਾ ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਚਰਚਾ ‘ਚ ਆਏ ਸਨ। ਜ਼ਮਾਨਤ ‘ਤੇ ਰਿਹਾਅ ਹੋਣ ਤਾਂ ਬਾਅਦ ਬਿਕਰਮ ਮਜੀਠੀਆ ਨੇ ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ਚਰਚਾ ਦਾ ਵਿਸ਼ਾ ਬਣੀ ਸੀ। ਹੁਣ ਬਿਆਸ ਡੇਰਾ ਦੇ ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਡੇਰਾ ਬਿਆਸ ਸਤਿਸੰਗ ਦਾ ਕੇਂਦਰ ਅਧਿਆਤਮਕ ਅਭਿਆਸ ਹੀ ਰਹੇਗਾ। ਡੇਰਾ ਬਿਆਸ ਮੁਖੀ ਨੇ ਕੀਤੀ ਸੀ ਜੇਲ੍ਹ ਚ ਮੁਲਾਕਾਤ ਡੇਰਾ ਬਿਆਸ ਦੇ ਮੁਖੀ ਬਾਬਾ ਗਰਿੰਦਰ ਸਿੰਘ ਢਿੱਲੋਂ ਨੇ ਨਿਊ ਨਾਭਾ ਜੇਲ੍ਹ ‘ਚ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਇਸ ਦੌਰਾਨ ਜੇਲ੍ਹ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਜੀਠੀਆ ਮੇਰਾ ਦੋਸਤ ਹੈ ਤੇ ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਖੁਸ਼ ਹਨ। ਬਾਬਾ ਗੁਰਿੰਦਰ ਢਿੱਲੋਂ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਮਜੀਠੀਆ ਨੂੰ ਕਿਉਂ ਮਿਲਣ ਆਏ ਸਨ ਤਾਂ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੇਰਾ ਦੋਸਤ ਹੈ, ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਉਹ (ਮਜੀਠੀਆ) ਖੁਸ਼ ਹਨ। ਉਨ੍ਹਾਂ ਕਿਹਾ ਕਿ ਜਿਦਾਂ ਅਸੀਂ ਆਪਣੇ ਯਾਰਾਂ-ਦੋਸਤਾਂ ਨਾਲ ਗੱਲਾਂ ਕਰਦੇ ਹਾਂ, ਉਸੇ ਤਰੀਕੇ ਨਾਲ ਮਜੀਠੀਆ ਨਾਲ ਗੱਲਬਾਤ ਹੋਈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜਿਹੜੀਆਂ ਅੰਦਰਲੀਆਂ ਗੱਲਾਂ ਹੁੰਦੀਆਂ ਹਨ, ਉਹ ਸਾਰੀਆਂ ਨਹੀਂ ਕੀਤੀਆਂ ਜਾਂਦੀਆਂ। ਮਜੀਠੀਆ ਤੇ ਲੱਗੇ ਇਲਜ਼ਾਮ ਗਲਤ ਮਜੀਠੀਆ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਤੇ ਡੇਰਾ ਬਿਆਸ ਦੇ ਬਾਬੇ ਤੋਂ ਸਵਾਲ ਪੁੱਛਿਆ ਗਿਆ ਤਾਂ ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਸੀ ਕਿ ਇਹ ਸਭ ਗਲਤ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਤੇ ਕਮੈਂਟ ਕਰਾਂ, ਪਰ ਰਿਸ਼ਤੇਦਾਰੀ ਆਪਣੀ ਜਗ੍ਹਾ ਤੇ ਹੈ ਤੇ ਜੋ ਸਰਕਾਰ ਕਰ ਰਹੀ ਹੈ, ਉਹ ਆਪਣੀ ਜਗ੍ਹਾ ‘ਤੇ ਹੈ।