Home latest News ਮਾਰਚ ਦੇ ਪਹਿਲੇ ਹਫ਼ਤੇ ਬੁਲਾਇਆ ਜਾ ਸਕਦਾ Punjab ਦਾ ਬਜਟ ਇਜਲਾਸ, ‘ਆਪ’...

ਮਾਰਚ ਦੇ ਪਹਿਲੇ ਹਫ਼ਤੇ ਬੁਲਾਇਆ ਜਾ ਸਕਦਾ Punjab ਦਾ ਬਜਟ ਇਜਲਾਸ, ‘ਆਪ’ ਸਰਕਾਰ ਦੇ ਇਸ ਕਾਰਜਕਾਲ ਦਾ ਹੋਵੇਗਾ ਆਖ਼ਿਰੀ

21
0

ਅਗਲੇ ਸਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਿਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਰਚ ਦੇ ਪਹਿਲੇ ਹਫ਼ਤੇ ‘ਚ ਬਜਟ ਇਜਲਾਸ ਬੁਲਾਇਆ ਜਾ ਸਕਦਾ ਹੈ। ਪਿਛਲੇ ਸਾਲ 21 ਤੋਂ 28 ਮਾਰਚ ਤੱਕ ਬਜਟ ਇਜਲਾਸ ਬੁਲਾਇਆ ਗਿਆ ਸੀ। ਪੰਜਾਬ ਸਰਕਾਰ ਮਾਰਚ ‘ਚ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਮੈਂਟ ਸਮਿਟ, 2026 ਕਰਵਾ ਰਹੀ ਹੈ। ਸ਼ਡਿਊਲ ਮੁਤਾਬਕ ਇਸ ਸਮਿਟ 13 ਤੋਂ 15 ਮਾਰਚ ਤੱਕ ਚਲੇਗਾ। ਅਜਿਹੇ ‘ਚ ਸੰਭਾਵਨਾ ਹੈ ਕਿ ਸਰਕਾਰ ਵੱਲੋਂ ਪਹਿਲੇ ਹਫ਼ਤੇ ਹੀ ਬਜਟ ਇਜਲਾਸ ਸੱਦਿਆ ਜਾ ਸਕਦਾ ਹੈ, ਹਾਲਾਂਕਿ ਅਜੇ ਤੱਕ ਬਜਟ ਇਜ਼ਲਾਸ ਦੇ ਸ਼ਡਿਊਲ ਦੀ ਪੁਸ਼ਟੀ ਨਹੀਂ ਹੋਈ ਹੈ।
ਅਗਲੇ ਸਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਇਹ ਆਖਿਰੀ ਬਜਟ ਹੋਵੇਗਾ। ਇਸ ਬਜਟ ਇਜਲਾਸ ਦੌਰਾਨ ਸਰਕਾਰ ਆਪਣੇ ਵਾਅਦੇ ਮੁਤਾਬਕ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦਾ ਭੱਤਾ ਜਾਰੀ ਕਰਨ ਦਾ ਫੈਸਲਾ ਲੈ ਸਕਦੀ ਹੈ।

13 ਤੋਂ 15 ਮਾਰਚ 2026 ਨੂੰ ਮੋਹਾਲੀ ‘ਚ ਹੋਵੇਗਾ ਸਮਿਟ

ਪੰਜਾਬ ਸਰਕਾਰ ਦਾ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਮੈਂਟ ਸਮਿਤ 13 ਤੋਂ 15 ਮਾਰਚ 2026 ਨੂੰ ਮੋਹਾਲੀ ‘ਚ ਹੋਵੇਗਾ, ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਬਣਾਵੇਗਾ। ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਪਹਿਲਾਂ ਹੀ ਵਿਸ਼ਵ ਪੱਧਰ ਤੇ ਨਿਵੇਸ਼ ਦੇ ਲਈ ਸਭ ਤੋਂ ਪਸੰਦੀਦਾ ਜਗ੍ਹਾ ਦੇ ਰੂਪ ‘ਚ ਉਭਰਿਆ ਹੈ, ਤੇ ਇਹ ਇਤਿਹਾਸਿਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਨਵੀਂ ਰਫਤਾਰ ਦੇਣ ਦੇ ਲਈ ਪ੍ਰਦੇਸ਼ ਦੀ ਤਕਦੀਰ ਰਚਣ ਦੇ ਲਈ ਸਮਰੱਥਾ ਪ੍ਰਦਾਨ ਕਰੇਗਾ।
ਸਮੂਹਿਕ ਸਲਾਹ-ਮਸ਼ਵਰੇ ਦੀ ਲੋੜ ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਅੰਤਰਰਾਸ਼ਟਰੀ ਉਦਯੋਗਿਕ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਦੇ ਉਦਯੋਗ ਲਈ ਇੱਕ ਉਦਯੋਗ-ਅਨੁਕੂਲ ਕਾਰਜ ਯੋਜਨਾ ਤਿਆਰ ਕਰਨ ਲਈ ਇੱਕ ਸਹਿਮਤੀ ਵਿਕਸਤ ਕੀਤੀ ਜਾਵੇਗੀ। ਪੰਜਾਬੀਆਂ ਦੇ ਮੋਹਰੀ ਗੁਣਾਂ ਤੇ ਉੱਦਮੀ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੇ ਕਿਹਾ ਸੀ ਕਿ, ਆਪਣੀ ਹਿੰਮਤ ਤੇ ਯੋਗਤਾ ਨਾਲ, ਪੰਜਾਬੀ ਦੁਨੀਆ ‘ਚ ਕਿਤੇ ਵੀ ਅਚੰਭੇ ਕਰ ਸਕਦੇ ਹਨ।
ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਇੱਕ ਵੱਡਾ ਮੌਕਾ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ, ਜੋ ਦੇਸ਼ ਭਰ ‘ਚ ਸਭ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਵਿਸ਼ਾਲ ਸਮਾਗਮ ‘ਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ‘ਚ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਤੋਂ ਭਾਰੀ ਸਮਰਥਨ ਮਿਲਿਆ ਹੈ। ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਆਧਾਰ, ਖੇਤੀਬਾੜੀ ਖੇਤਰ, ਪਹਿਲਾਂ ਹੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਤੇ ਵਿਆਪਕ ਉਦਯੋਗੀਕਰਨ ਹੀ ਕਮਜ਼ੋਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦਾ ਇੱਕੋ ਇੱਕ ਹੱਲ ਹੈ।
Previous articleGangster Bobby Kabootar ਗ੍ਰਿਫ਼ਤਾਰ, Sidhu Moosewala ਦੇ ਕਤਲ ਲਈ ਕੀਤੀ ਸੀ ਰੇਕੀ
Next articleAmritsar ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਝਾੜੀਆਂ ‘ਚੋਂ ਮਿਲੀ ਲਾਸ਼; ਇਲਾਕੇ ‘ਚ ਫੈਲੀ ਦਹਿਸ਼ਤ

LEAVE A REPLY

Please enter your comment!
Please enter your name here