Home Desh Punjab ‘ਚ ਅੱਜ ਵੀ ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਮਸ... Deshlatest NewsPanjab Punjab ‘ਚ ਅੱਜ ਵੀ ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਮਸ ਦਾ ਹਾਲ By admin - February 19, 2026 29 0 FacebookTwitterPinterestWhatsApp ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਿਜਲੀ ਚਮਕਣ-ਬਦਲ ਗਰਜਣ ਤੇ ਤੇਜ਼ ਹਵਾਵਾਂ ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਂ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਇਸ ਤੋਂ ਬਾਅਦ ਆਉਣ ਵਾਲੇ ਤਿੰਨ ਦਿਨਾਂ ਲਈ ਯਾਨੀ ਕਿ 22 ਫਰਵਰੀ ਤੱਕ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 5 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 9 ਡਿਗਰੀ ਰਿਹਾ। ਤੂਫ਼ਾਨ ਦਾ ਅਲਰਟ ਅੱਜ ਪਠਾਨਕੋਟ, ਗੁਰਦਾਸਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਿਜਲੀ ਚਮਕਣ, ਬਦਲ ਗਰਜਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਾਰਿਸ਼ ਦੀ ਭਵਿੱਖਬਾਣੀ ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ ਤੇ ਮਾਨਸਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕਿੰਨਾ ਰਿਹਾ ਵੱਧ ਤੋਂ ਵੱਧ ਤਾਪਮਾਨ? ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 2.5 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 25.6 ਡਿਗਰੀ, ਲੁਧਿਆਣਾ ‘ਚ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 24.1 ਡਿਗਰੀ, ਪਟਿਆਲਾ ਦਾ 25.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 24.8 ਡਿਗਰੀ, ਫਿਰੋਜ਼ਪੁਰ ਦਾ 25.2 ਡਿਗਰੀ, ਹੁਸ਼ਿਆਰਪੁਰ ਦਾ 24.9 ਡਿਗਰੀ, ਸਲੇਰਨ (ਹੁਸ਼ਿਆਰਪੁਰ) ਦਾ 24.8 ਡਿਗਰੀ, ਮੁਹਾਲੀ ਦਾ 25.2 ਡਿਗਰੀ, ਪਠਾਨਕੋਟ ਦਾ 23.0 ਡਿਗਰੀ ਤੇ ਰੋਪੜ ਦਾ 25.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਦਰਜ ਕੀਤਾ ਗਿਆ।