ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ।
IAS ਤੇ PCS ਅਧਿਕਾਰੀਆਂ ਦੇ ਤਬਾਦਲੇ ਹੋਏ ਹਨ। ਬਜਟ ਪੇਸ਼ ਤੋਂ ਠੀਕ ਪਹਿਲਾਂ ਸਰਕਾਰ ਨੇ 96 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਪ੍ਰਸ਼ਾਸਕੀ ਤਬਦੀਲੀਆਂ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚੋਂ ਨੌਂ ਆਈਏਐਸ ਅਧਿਕਾਰੀ ਹਨ, ਜਦੋਂ ਕਿ 87 ਪੀਸੀਐਸ ਅਧਿਕਾਰੀ ਹਨ। ਆਈਏਐਸ ਰਾਜਦੀਪ ਸਿੰਘ ਬਰਾੜ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਬਠਿੰਡਾ ਦੇ ਨਾਲ-ਨਾਲ ਬਠਿੰਡਾ ਵਿਕਾਸ ਅਥਾਰਟੀ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।
ਆਈਏਐਸ ਰੁਬਿੰਦਰਜੀਤ ਸਿੰਘ ਬਰਾੜ ਨੂੰ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਨਾਲ ਹੀ ਵਧੀਕ ਸਕੱਤਰ, ਐਨਆਰਆਈ ਮਾਮਲੇ ਅਤੇ ਵਧੀਕ ਸਕੱਤਰ, ਸਥਾਨਕ ਸਰਕਾਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਦਿਵਿਆ ਪੀ ਨੂੰ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ। ਆਈਏਐਸ ਵਿਵੇਕ ਕੁਮਾਰ ਮੋਦੀ ਨੂੰ ਬਰਨਾਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ। ਆਈਏਐਸ ਕ੍ਰਿਸ਼ਨ ਪਾਲ ਰਾਜਪੂਤ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ। ਆਈਏਐਸ ਡੀ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਕੀਤਾ ਗਿਆ ਹੈ।


![Punjab-Transfers[1]](https://punjabprotv.com/Punjabi/wp-content/uploads/2026/02/Punjab-Transfers1-640x360.jpg)






