Home Desh ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਪ੍ਰਵਾਨਗੀ Deshlatest NewsPanjabRajniti ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਪ੍ਰਵਾਨਗੀ By admin - February 23, 2026 22 0 FacebookTwitterPinterestWhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਐਲਾਨ ਕੀਤਾ ਸੀ ਕਿ ਪੰਜਾਬ ਵਿਧਾਨ ਸਭਾ ‘ਚ ਸਰਕਾਰ ਵੱਲੋਂ ਸਾਲਾਨਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗੀ। ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਸੰਭਾਵਨਾ ਹੈ ਕਿ ਇਸ ਮੀਟਿੰਗ ਦੌਰਾਨ ਪੰਜਾਬ ਦੇ ਬਜਟ ਇਜਲਾਸ ਦੀ ਤਰੀਕ ‘ਤੇ ਮੁਹਰ ਲੱਗ ਸਕਦੀ ਹੈ। ਅੱਜ ਇਸ ਮੀਟਿੰਗ ਦੌਰਾਨ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਮਿਲੇਗੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਐਲਾਨ ਕੀਤਾ ਸੀ ਕਿ ਪੰਜਾਬ ਵਿਧਾਨ ਸਭਾ ‘ਚ ਸਰਕਾਰ ਵੱਲੋਂ ਸਾਲਾਨਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਅੱਜ ਕੈਬਨਿਟ ਮੀਟਿੰਗ ਦੌਰਾਨ ਇਸ ਤਰੀਕ ‘ਤੇ ਅਧਿਕਾਰਤ ਮੁਹਰ ਲੱਗ ਸਕਦੀ ਹੈ। ਮੁੱਖ ਮੰਤਰੀ ਨੇ ਇਸ ਦੌਰਾਨ ਇਹ ਵੀ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਇਸ ਵਾਰ ਸੂਬੇ ਦੇ ਲੋਕਾਂ ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਵੇਗੀ ਤੇ ਨਾ ਹੀ ਮੌਜੂਦਾ ਟੈਕਸ ਦਰਾਂ ‘ਚ ਕੋਈ ਵਾਧਾ ਕੀਤਾ ਜਾਵੇਗਾ। ਨਵੀਂ ਆਬਕਾਰੀ ਨੀਤੀ ਉੱਥੇ ਹੀ, ਕੈਬਨਿਟ ਮੀਟਿੰਗ ਦੌਰਾਨ ਨਵੀਂ ਆਬਕਾਰੀ ਨੀਤੀ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਨੀਤੀ ‘ਚ ਪਿਛਲੀ ਪਾਲਿਸੀ ‘ਚ ਜ਼ਰੂਰਤ ਅਨੁਸਾਰ ਬਦਲਾਅ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਅਗਲੇ ਵਿੱਤ ਸਾਲ ‘ਚ ਆਬਕਾਰੀ ਨੀਤੀ ਨਾਲ 8 ਤੋਂ 10 ਫ਼ੀਸਦੀ ਰੈਵਨਿਊ (ਮਾਲੀਆ) ਵਧਾਉਣ ਦਾ ਟੀਚਾ ਰੱਖਿਆ ਹੈ। ਪੰਜਾਬ ਸਰਕਾਰ ਨੇ ਵਿੱਤ ਸਾਲ 2024-25 ਦੇ ਲਈ 10,145 ਕਰੋੜ ਰੁਪਏ ਤੇ ਵਿੱਤ ਸਾਲ 2025-26 ਦੇ ਲਈ 11,200 ਕਰੋੜ ਰੁਪਏ ਦਾ ਮਾਲੀਆ ਇਕੱਠ ਕਰਨ ਦਾ ਟਾਰਗੇਟ ਰੱਖਿਆ ਸੀ। ਵਿੱਤ ਸਾਲ 2026-27 ਲਈ 12,500 ਕਰੋੜ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਣ ਦੀ ਤਿਆਰੀ ਚਲ ਰਹੀ ਹੈ।