Home Desh Punjab Weather: ਪੰਜਾਬ ‘ਚ ਅੱਜ ਮੌਮਸ ਰਹੇਗਾ ਸਾਫ਼, ਆਮ ਨਾਲੋਂ ਵੱਧ ਬਣਿਆ... Deshlatest NewsPanjab Punjab Weather: ਪੰਜਾਬ ‘ਚ ਅੱਜ ਮੌਮਸ ਰਹੇਗਾ ਸਾਫ਼, ਆਮ ਨਾਲੋਂ ਵੱਧ ਬਣਿਆ ਹੋਇਆ ਹੈ ਤਾਪਮਾਨ By admin - February 23, 2026 20 0 FacebookTwitterPinterestWhatsApp ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ‘ਚ ਅੱਜ ਮੌਸਮ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਕ ਰਹੇਗਾ। ਇੰਨਾ ਹੀ ਨਹੀਂ ਆਉਣ ਵਾਲੇ ਤਿੰਨ ਦਿਨਾਂ ਲਈ ਵੀ ਮੌਸਮ ਸਾਫ਼ ਰਹੇਗਾ। ਇਸ ਦਾ ਮਤਲਬ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ। ਪੰਜਾਬ ਦਾ ਔਸਤ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.9 ਸੈਲਸੀਅਸ ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 8 ਡਿਗਰੀ ਸੈਲਸੀਅਸ ਰਿਹਾ ਹੈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.9 ਡਿਗਰੀ, ਲੁਧਿਆਣਾ ਦਾ 12.0 ਡਿਗਰੀ, ਪਟਿਆਲਾ ਦਾ 13.4 ਡਿਗਰੀ, ਫਰੀਦਕੋਟ ਦਾ 10.0 ਡਿਗਰੀ, ਗੁਰਦਾਸਪੁਰ ਦਾ ਵੀ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 12.6 ਡਿਗਰੀ, ਫਿਰੋਜ਼ਪੁਰ ਦਾ 10.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 13.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ ਵੀ 11.0 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ ਬੀਤੇ ਦਿਨ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਵੀ ਆਮ ਨਾਲੋਂ 3.7 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 27.9 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 25.9 ਡਿਗਰੀ, ਲੁਧਿਆਣਾ ਦਾ 26.8 ਡਿਗਰੀ, ਪਟਿਆਲਾ ਦਾ 27.4 ਡਿਗਰੀ, ਫਰੀਦਕੋਟ ਦਾ 27.5 ਡਿਗਰੀ, ਫਿਰੋਜ਼ਪੁਰ ਦਾ 27.7 ਡਿਗਰੀ, ਹੁਸ਼ਿਆਰਪੁਰ ਦਾ 25.4 ਡਿਗਰੀ, ਮੁਹਾਲੀ ਦਾ 26.5 ਡਿਗਰੀ, ਪਠਾਨਕੋਟ 24.0 ਡਿਗਰੀ, ਰੋਪੜ ਦਾ 26.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 27.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ-ਵੱਧ ਤਾਪਮਾਨ 27.2 ਡਿਗਰੀ ਦਰਜ ਕੀਤਾ ਗਿਆ।