ਬਜਟ ਇਜਲਾਸ 6 ਮਾਰਚ ਨੂੰ ਸ਼ੁਰੂ ਹੋਵੇਗਾ।
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਇਜਲਾਸ ਦੀ ਸ਼ੁਰੂਆਤ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਤੋਂ ਹੋਵੇਗੀ। ਪਹਿਲੇ ਦਿਨ ਦਾ ਇਜਲਾਸ ਸ਼ਰਧਾਂਜਲੀ ਤੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ 7 ਮਾਰਚ ਨੂੰ ਛੁੱਟੀ ਰਹੇਗੀ ਤੇ 8 ਮਾਰਚ, ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
8 ਮਾਰਚ ਨੂੰ ਮਹਿਲਾ ਦਿਵਸ ਮਨਾਇਆ ਜਾਂਦਾ ਹੈ, ਅਜਿਹੇ ‘ਚ ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਮਹਿਲਾਵਾਂ ਨੂੰ ਲੈ ਕੇ ਕੁੱਝ ਵੱਡੇ ਐਲਾਨ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੌਰਾਨ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਰੁਪਏ ਦੇਣ ਦੀ ਘੋਸ਼ਣਾ ਕਰ ਸਕਦੀ ਹੈ।
ਜਾਣਕਾਰੀ ਮੁਤਾਬਕ, ਇਸ ਤੋਂ ਬਾਅਦ 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਤੇ ਧੰਨਵਾਦ ਪ੍ਰਸਤਾਵ ਲਿਆਂਦਾ ਜਾਵੇਗਾ। 10 ਤੇ 11 ਮਾਰਚ ਨੂੰ ਬਜਟ ‘ਤੇ ਚਰਚਾ ਹੋਵੇਗੀ। ਇਸ ਦੌਰਾਨ ਸਾਰੇ ਵਿਧਾਇਕਾਂ ਨੂੰ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਬੋਲਣ ਲਈ ਸਮਾਂ ਦਿੱਤਾ ਜਾਵੇਗਾ। 12 ਮਾਰਚ ਨੂੰ ਗੈਰ-ਸਰਕਾਰੀ ਕਾਰਜ (ਨਾਨ- ਆਫਿਸ਼ੀਅਲ ਬਿਜਨੈਸ) ਹੋਵੇਗਾ।


![assembly-punjab[1]](https://punjabprotv.com/Punjabi/wp-content/uploads/2026/02/assembly-punjab1-1-640x360.jpg)






