Home Crime Jalandhar ‘ਚ ਬੱਬਰ ਖ਼ਾਲਸਾ ਦੇ ਮਾਡਿਊਲ ਦਾ ਪਰਦਾਫਾਸ਼, ਪੁਲਿਸ ਨੇ 2 ਮੁੱਖ...

Jalandhar ‘ਚ ਬੱਬਰ ਖ਼ਾਲਸਾ ਦੇ ਮਾਡਿਊਲ ਦਾ ਪਰਦਾਫਾਸ਼, ਪੁਲਿਸ ਨੇ 2 ਮੁੱਖ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

29
0

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੀ ਪਿਸਤੌਲ, ਮੈਗਜ਼ੀਨ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਜਲੰਧਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਜਬਰਨ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਪ੍ਰਤੀਬੰਧਿਤ ਜਥੇਬੰਦੀ ‘ਬੱਬਰ ਖ਼ਾਲਸਾ ਇੰਟਰਨੈਸ਼ਨਲ’ ਮਾਡਿਊਲ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੀ ਪਿਸਤੌਲ, ਮੈਗਜ਼ੀਨ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਵਜੋਂ ਹੋਈ ਹੈ, ਜੋ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੁਲਮ ਦੇ ਰਹਿਣ ਵਾਲੇ ਹਨ।

ਵਿਦਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ

ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ BKI ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਗੋਪੀ ਨਵਾਂਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਜਬਰਨ ਵਸੂਲੀ ਦੇ ਮਕਸਦ ਨਾਲ ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਦੋ ਵਾਰ ਗੋਲੀਬਾਰੀ ਕੀਤੀ ਸੀ।

ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਹੋਈ ਗ੍ਰਿਫ਼ਤਾਰੀ

ਡੀਜੀਪੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਜਲੰਧਰ ਦੇ ਸੁਰਾਨੱਸੀ ਨੇੜੇ ਲਿੱਦੜਾਂ ਅੰਡਰਬ੍ਰਿਜ ਦੇ ਕੋਲ ਘੇਰਾਬੰਦੀ ਕੀਤੀ ਸੀ। ਉੱਥੇ ਹੀ ਪੁਲਿਸ ਨੇ BKI ਨਾਲ ਜੁੜੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਦਬੋਚ ਲਿਆ।

ਕਾਨੂੰਨੀ ਕਾਰਵਾਈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ

ਪੁਲਿਸ ਅਨੁਸਾਰ ਇਸ ਮਾਡਿਊਲ ਦੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਲਗਾਤਾਰ ਜਾਰੀ ਹੈ। ਡੀਜੀਪੀ ਨੇ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ FIR ਨੰਬਰ 11, ਮਿਤੀ 23.02.2026 ਨੂੰ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 111 ਅਤੇ 61 (2) ਦੇ ਨਾਲ-ਨਾਲ ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (1-ਬੀ) (ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Previous articlePunjab Weather: Punjab ‘ਚ ਅੱਜ ਵੀ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ
Next articleKapurthala ‘ਚ ਸੁਰੱਖਿਆ ਗਾਰਡ ਨੇ ਖੁਦ ਨੂੰ ਮਾਰੀ ਗੋਲੀ, ਕੋਲੋ ਮਿਲਿਆ ਮੋਬਾਇਲ ਤੇ ਨਜਾਇਜ਼ ਹਥਿਆਰ; ਪੂਰੇ ਇਲਾਕੇ ‘ਚ ਦਹਿਸ਼ਤ

LEAVE A REPLY

Please enter your comment!
Please enter your name here