Home latest News Jalandhar ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ latest NewsPanjab Jalandhar ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ By admin - March 2, 2026 22 0 FacebookTwitterPinterestWhatsApp ਜਲੰਧਰ ਦੇ 2 ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਜਲੰਧਰ ਦੇ 2 ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਰਿਪੋਰਟਾਂ ਅਨੁਸਾਰ, ਰਾਮਾ ਮੰਡੀ ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਏਪੀਜੇ ਤੇ ਪੁਲਿਸ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਇਸ ਘਟਨਾ ਨਾਲ ਸਕੂਲ ਪ੍ਰਸ਼ਾਸਨ ‘ਚ ਦਹਿਸ਼ਤ ਫੈਲ ਗਈ, ਜਿਸ ਨੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਜਲੰਧਰ ਪੁਲਿਸ ਨੂੰ ਇੱਕ ਵਾਰ ਫਿਰ ਅਲਰਟ ਕਰ ਦਿੱਤਾ ਗਿਆ ਹੈ। ਏਪੀਜੇ ਤੇ ਪੁਲਿਸ ਡੀਏਵੀ ਸਮੇਤ ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਹੈ ਕਿ ਹੋਲੀ ਇਸ ਵਾਰ ਦੀ ਹੋਲੀ ਇੱਕ ਖੂਨੀ ਤੇ ਖ਼ਤਰਨਾਕ ਹੋਲੀ ਹੋਵੇਗੀ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਸਕੂਲਾਂ ‘ਚ ਪਹੁੰਚੀ ਅਤੇ ਬੱਚਿਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਈਮੇਲ ਭੇਜਣ ਵਾਲੇ ਦੀ ਜਾਂਚ ਕੀਤੀ ਜਾ ਰਹੀ ਹੈ। ਈਮੇਲ ‘ਚ ਰੇਲਗੱਡੀਆਂ ਨੂੰ ਨਿਸ਼ਾਨਾ ਬਣਾਉਣ ਦਾ ਵੀ ਜ਼ਿਕਰ ਹੈ। ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈ-ਮੇਲ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਤੇ ਹੋਰ ਕਾਨੂੰਨੀ ਤੇ ਪ੍ਰਸ਼ਾਸਨਿਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ, ਮੁਹਾਲੀ ਦੇ ਫੋਰਟਿਸ ਹਸਪਤਾਲ, ਪੰਜਾਬ ਸਕੱਤਰੇਤ ਨੂੰ ਵੀ ਧਮਕੀ ਮਿਲ ਚੁੱਕੀ ਹੈ। ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਗਾ ਤੇ ਪਠਾਨਕੋਟ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵਾਰੀ-ਵਾਰੀ, ਵੱਖ-ਵੱਖ ਦਿਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।