Home Desh Sidhu Moosewala: ਸਿੱਧੂ ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ... Deshlatest NewsPanjab Sidhu Moosewala: ਸਿੱਧੂ ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ By admin - March 12, 2026 21 0 FacebookTwitterPinterestWhatsApp ਆਪਣੇ ਗੀਤਾਂ ਨਾਲ ਦੁਨੀਆ ਭਰ ‘ਚ ਧੂਮ ਮਚਾਉਣ ਵਾਲੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਆਉਂਦੀ 29 ਮਈ ਨੂੰ 4 ਸਾਲ ਹੋ ਜਾਣਗੇ। ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕਰੋਟ ਤੋਂ ਜਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ ਨਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਹਨ। ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਬੈਂਚ ਵਿੱਚ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਸ਼ਾਮਲ ਸਨ।ਪਟੀਸ਼ਨਕਰਤਾਵਾਂ ਦੇ ਵਕੀਲਾਂ ਨੇ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਹਿਰਾਸਤ ਵਿੱਚ ਹਨ ਅਤੇ ਇਹ ਮੁਕੱਦਮਾ ਬਹੁਤ ਹੀ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਪਵਨ ਕੁਮਾਰ ਬਿਸ਼ਨੋਈ ‘ਤੇ ਆਰੋਪ ਹੈ ਕਿ ਉਸਨੇ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਬੋਲੇਰੋ ਗੱਡੀ ਮੁਹੱਈਆ ਕਰਵਾਈ ਸੀ। ਹਾਲਾਂਕਿ, ਮੁਲਜ਼ਮ ਬਿਸ਼ਨੋਈ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਖੁਦ ਨੂੰ ਬੇਕਸੂਰ ਦੱਸਿਆ ਹੈ। ਪਵਨ ਬਿਸ਼ਨੋਈ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਸਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ ਸੀ। ਸਗੋਂ ਮੋਗਾ ਦੇ ਐਸਐਸਪੀ ਨੇ ਉਸਨੂੰ ਇਸ ਕੇਸ ਵਿੱਚ ਫਸਾਇਆ ਸੀ। ਸੈਸ਼ਨ ਅਤੇ ਹਾਈਕੋਰਟ ਤੋਂ ਖਾਰਿਜ ਹੋ ਗਈਆਂ ਸਨ ਪਟੀਸ਼ਨਾਂ ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਖਾਰਿਜ ਹੋ ਚੁੱਕੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਜਦੋਂ ਤੱਕ ਚਸ਼ਮਦੀਦਾਂ ਦੀਆਂ ਗਵਾਹੀਆਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਕਿਸੇ ਵੀ ਮੁਲਜ਼ਮ ਨੂੰ ਜਮਾਨਤ ਨਹੀਂ ਦਿੱਤੀ ਜਾ ਸਕਦੀ। ਜਿਸਤੋਂ ਬਾਅਦ ਇਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜਮਾਨਤ ਦੀ ਪਟੀਸ਼ਨ ਪਾਈ ਸੀ। ਜਿਕਰੋਯਗ ਹੈ ਕਿ ਮੁਸੇਵਾਲਾ ਕਤਲ ਕੇਸ ਵਿੱਚ ਮੁਲਜਮ ਪ੍ਰਭਦੀਪ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਨਸੀਬ ਦੀਨ, ਰਾਜਿੰਦਰ, ਪਵਨ ਕੁਮਾਰ ਬਿਸ਼ਨੋਈ ਅਤੇ ਸਰਾਜ ਸਿੰਘ ਜੇਲ੍ਹ ਵਿੱਚ ਬੰਦ ਹਨ। ਲਾਰੈਂਸ ਬਿਸ਼ਨੋਈ ਗੈਂਗ ਨੇ ਕਰਵਾਇਆ ਸੀ ਕਤਲ ਦੱਸ ਦੇਈਏ ਕੇ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਪਿੰਡ ਜਵਾਹਰਕੇ ਨੇੜ ਉਦੋਂ ਉਨ੍ਹਾਂ ਦੀ ਥਾਰ ਗੱਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ ‘ਤੇ ਗੈਂਗਸਟਰ ਉਸਦੇ ਗੈਂਗ ਦੇ ਮੈਂਬਰਾਂ ਨੇ ਕੀਤਾ ਸੀ; ਉਸ ‘ਤੇ ਕਈ ਸ਼ੂਟਰਾਂ ਨੇ ਘਾਤ ਲਗਾ ਕੇ ਹਮਲਾ ਕੀਤਾ ਅਤੇ ਅੰਨ੍ਵੇਵਾਹ ਗੋਲੀਆਂ ਚਲਾ ਕੇ ਕਲਤ ਕਰ ਦਿੱਤਾ ਸੀ। ਗੈਂਗਸਟਕ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜਾਣਕਾਰੀ ਸਾਹਮਣੇ ਆਈ ਸੀ ਕਿ ਮੂਸੇਵਾਲੇ ਦਾ ਕਤਲ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਝਗੜੇ ਦੀ ਵਜ੍ਹਾ ਨਾਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕਈਆਂ ਦੀ ਗ੍ਰਿਫ਼ਤਾਰੀਆਂ ਹੋਈਆਂ ਅਤੇ ਮਾਮਲੇ ਦੀ ਅਜੇ ਵੀ ਜਾਂਚ ਚੱਲ ਰਹੀ ਹੈ।