Home Desh Amritsar Police ਨੇ ਪੰਡੋਰੀ ਵੜੈਚ ‘ਚ ਚਲਾਇਆ ਸਰਚ ਆਪ੍ਰੇਸ਼ਨ, ਘਰੋਂ ਮਿਲੇ...

Amritsar Police ਨੇ ਪੰਡੋਰੀ ਵੜੈਚ ‘ਚ ਚਲਾਇਆ ਸਰਚ ਆਪ੍ਰੇਸ਼ਨ, ਘਰੋਂ ਮਿਲੇ ਹਥਿਆਰ, ਸ਼ੱਕੀ ਬੰਗਲਾਦੇਸ਼ੀ ਲਿਫ਼ਾਫ਼ੇ ਤੇ GPS ਡਿਵਾਈਸ

11
0

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ ਤਹਿਤ ਪਿੰਡ ਪੰਡੋਰੀ ਵੜੈਚ ਵਿੱਚ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ ਤਹਿਤ ਪਿੰਡ ਪੰਡੋਰੀ ਵੜੈਚ ਵਿੱਚ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਇਸ ਵਿਸ਼ੇਸ਼ ਕਾਰਵਾਈ ਦੌਰਾਨ ਪੂਰੇ ਪਿੰਡ ਦੀ ਘੇਰਾਬੰਦੀ ਕਰਕੇ ਘਰ-ਘਰ ਤਲਾਸ਼ੀ ਲਈ ਗਈ। ਇਸ ਸਖ਼ਤ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੂੰ ਇੱਕ ਘਰ ਵਿੱਚੋਂ ਕਈ ਅਹਿਮ ਅਤੇ ਸ਼ੱਕੀ ਵਸਤੂਆਂ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿੱਚ ਹਥਿਆਰ, ਕਾਰਤੂਸ, ਇੱਕ ਮੈਗਜ਼ੀਨ, ਇੱਕ ਜੀਪੀਐਸ ਡਿਵਾਈਸ ਅਤੇ ਇੱਕ ਬੁਲੇਟ ਮੋਟਰਸਾਈਕਲ ਸ਼ਾਮਲ ਹੈ।

ਮੁਲਜ਼ਮ ਵਿਰੁੱਧ ਪਹਿਲਾਂ ਹੀ ਦਰਜ ਹਨ 6 ਮਾਮਲੇ

ਇਸ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਨੂੰ ਇੱਕ ਬੰਗਲਾਦੇਸ਼ੀ ਲਿਫ਼ਾਫ਼ਾ ਵੀ ਮਿਲਿਆ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਬਰਾਮਦ ਕੀਤਾ ਸਾਰਾ ਸਾਮਾਨ ਜ਼ਬਤ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ, ਜਿਸ ਵਿਅਕਤੀ ਦੇ ਘਰੋਂ ਇਹ ਸਾਮਾਨ ਮਿਲਿਆ ਹੈ, ਉਸ ਵਿਰੁੱਧ ਪਹਿਲਾਂ ਹੀ 6 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਭਗੌੜਾ ਚੱਲ ਰਿਹਾ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਮੁਲਜ਼ਮ ਦੀ ਪਛਾਣ ਜਨਤਕ ਨਹੀਂ ਕੀਤੀ ਹੈ।

ADGP ਨੇ ਖ਼ੁਦ ਕੀਤੀ ਪੂਰੇ ਆਪ੍ਰੇਸ਼ਨ ਦੀ ਨਿਗਰਾਨੀ

ਵਧੀਕ ਪੁਲਿਸ ਡਾਇਰੈਕਟਰ ਜਨਰਲ (ADGP) ਏ.ਐੱਸ. ਰਾਏ ਨੇ ਖ਼ੁਦ ਮੌਕੇ ‘ਤੇ ਪਹੁੰਚ ਕੇ ਇਸ ਪੂਰੇ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕਾਰਵਾਈ ‘ਕਾਸੋ’ ਤਹਿਤ ਕੀਤੀ ਗਈ ਹੈ। ADGP ਰਾਏ ਨੇ ਸਪਸ਼ਟ ਕੀਤਾ ਕਿ ਅਜਿਹੇ ਅਭਿਆਨਾਂ ਦੌਰਾਨ ਪਹਿਲਾਂ ਉਨ੍ਹਾਂ ਇਲਾਕਿਆਂ ਦੀ ਪਛਾਣ ਕੀਤੀ ਜਾਂਦੀ ਹੈ ਜੋ ਅਪਰਾਧ ਦੇ ‘ਹੌਟਸਪੌਟ’ ਮੰਨੇ ਜਾਂਦੇ ਹਨ। ਇਸ ਤੋਂ ਬਾਅਦ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਅਚਨਚੇਤ ਛਾਪੇਮਾਰੀ ਕੀਤੀ ਜਾਂਦੀ ਹੈ।

ਤਿੰਨ ਘੰਟੇ ਚੱਲਿਆ ਆਪ੍ਰੇਸ਼ਨ

ADGP ਰਾਏ ਮੁਤਾਬਕ ਇਹ ਸਰਚ ਆਪ੍ਰੇਸ਼ਨ ਲਗਭਗ ਤਿੰਨ ਘੰਟੇ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਮਿਲੇਗੀ, ਉੱਥੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ। ਹੁਣ ਤੱਕ ਬਰਾਮਦ ਹੋਏ ਸਾਮਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਉਮੀਦ ਹੈ ਕਿ ਇਸ ਮੁਹਿੰਮ ਰਾਹੀਂ ਭਵਿੱਖ ਵਿੱਚ ਕਈ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਪੁਲਿਸ ਨੇ ਪੂਰੇ ਇਲਾਕੇ ਵਿੱਚ ਸਖ਼ਤ ਨਿਗਰਾਨੀ ਵਧਾ ਦਿੱਤੀ ਹੈ ਅਤੇ ਹਰ ਸ਼ੱਕੀ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।

Previous articleਫ਼ੌਜ ਨਹੀਂ ਭੇਜਾਂਗੇ, ਪਰ 2 ਮਿੰਟਾਂ ‘ਚ ਈਰਾਨ ਨੂੰ ਖ਼ਤਮ ਕਰ ਸਕਦੇ ਹਾਂ… Donald Trump ਨੇ ਫਿਰ ਦਿੱਤੀ ਧਮਕੀ
Next articleZirakpur ‘ਚ ਗੁਟਕਾ ਸਾਹਿਬ ਦੀ ਬੇਅਦਬੀ, ਖਿਲਰੇ ਹੋਏ ਮਿਲੇ ਅੰਗ

LEAVE A REPLY

Please enter your comment!
Please enter your name here