Home Desh ਵਿਵਾਦਤ ਵੀਡੀਓ ਨੂੰ ਲੈ ਕੇ ਪੰਜਾਬ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ,...

ਵਿਵਾਦਤ ਵੀਡੀਓ ਨੂੰ ਲੈ ਕੇ ਪੰਜਾਬ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ, CM ਮਾਨ ਨੇ ਨਿਰਪੱਖ ਜਾਂਚ ਦੇ ਦਿੱਤੇ ਆਦੇਸ਼

30
0

ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਵੱਡਾ ਭੂਚਾਲ ਆ ਗਿਆ।

ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਵੱਡਾ ਭੂਚਾਲ ਆ ਗਿਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਲੈ ਲਿਆ। ਇਹ ਕਾਰਵਾਈ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਵਿਖੇ ਤਾਇਨਾਤ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਖੁਦਕੁਸ਼ੀ ਅਤੇ ਉਸ ਤੋਂ ਬਾਅਦ ਵਾਇਰਲ ਹੋਈ ਇੱਕ ਵੀਡੀਓ ਦੇ ਸਬੰਧ ਵਿੱਚ ਕੀਤੀ ਗਈ ਹੈ।
ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾ ਰਹੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਨੇ ਅਚਾਨਕ ਖੁਦਕੁਸ਼ੀ ਕਰ ਲਈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਮੌਤ ਤੋਂ ਬਾਅਦ ਸੂਬੇ ਦੇ ਪ੍ਰਬੰਧਕੀ ਅਤੇ ਰਾਜਨੀਤਿਕ ਹਲਕਿਆਂ ਵਿੱਚ ਹੜਕੰਪ ਮਚ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਐਕਸ਼ਨ ਲਿਆ। ਉਨ੍ਹਾਂ ਨੇ ਨਾ ਸਿਰਫ ਮੰਤਰੀ ਭੁੱਲਰ ਦਾ ਅਸਤੀਫਾ ਲਿਆ, ਬਲਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ: “ਡਿਸਟ੍ਰਿਕਟ ਮੈਨੇਜਰ ਦੀ ਖੁਦਕੁਸ਼ੀ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੇ ਪਿੱਛੇ ਕੀ ਕਾਰਨ ਹਨ, ਇਹ ਜਾਂਚ ਦਾ ਵਿਸ਼ਾ ਹੈ। ਅਸੀਂ ਚਾਹੁੰਦੇ ਹਾਂ ਕਿ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਅਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਰਹੇ, ਇਸੇ ਲਈ ਮੰਤਰੀ ਦਾ ਅਸਤੀਫਾ ਲਿਆ ਗਿਆ ਹੈ। ਕਿਸੇ ਨੂੰ ਮੌਤ ਲਈ ਮਜਬੂਰ ਕਰਨ ਵਰਗੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਲਾਲਜੀਤ ਭੁੱਲਰ ਨੇ ਦੋਸ਼ਾਂ ਨੂੰ ਨਕਾਰਿਆ

ਇਸ ਮਾਮਲੇ ਵਿੱਚ ਅਸਤੀਫਾ ਦੇਣ ਵਾਲੇ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ, “ਮੇਰੇ ‘ਤੇ ਲੱਗੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਮਾਨ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਨੂੰ ਸਵੀਕਾਰ ਕਰਨ ਦੀ ਬੇਨਤੀ ਕੀਤੀ ਹੈ। ਮੇਰੀ ਪਾਰਟੀ ਹਮੇਸ਼ਾ ਸੱਚਾਈ ਦੇ ਨਾਲ ਖੜ੍ਹੀ ਹੈ। ਮੈਂ ਅਸਤੀਫਾ ਇਸ ਲਈ ਦਿੱਤਾ ਹੈ ਤਾਂ ਜੋ ਜਾਂਚ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਹੋਵੇ।”
Previous articlePetrol Diesel Price Today: ਇਸ ਡੀਜ਼ਲ ਦੇ ₹22 ਮਹਿੰਗਾ ਹੋਣ ਤੋਂ ਬਾਅਦ ਤੁਹਾਡੇ ਸ਼ਹਿਰ ’ਚ ਕੀ ਹੈ ਰੇਟ, ਚੈੱਕ ਕਰੋ ਪੈਟਰੋਲ ਦੀ ਕੀਮਤ
Next articleLudhiana: ਖੰਨਾ ‘ਚ ਬੇਅਦਬੀ ਦੀ ਘਟਨਾ, ਬੱਚੇ ਨੇ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਖਿਲਾਰੇ

LEAVE A REPLY

Please enter your comment!
Please enter your name here