ਮੁਹਾਲੀ ਅਦਾਲਤ ‘ਚ ਪੁਲਿਸ ਨੇ ਕਰੀਬ 350 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲਕਾਂਡ ਮਾਮਲੇ ‘ਚ ਮੁਹਾਲੀ ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। ਪੁਲਿਸ ਨੇ ਅੱਠ ਮੁਲਜ਼ਮਾਂ ਖਿਲਾਫ਼ ਕਤਲ ਦੀ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਦੇ ਨਾਲ ਹੀ ਗੈਂਗਸਟਰ ਬਲਜਿੰਦ ਡੋਨੀ ਬਲ, ਅਰਵਿੰਦਰ ਸਿੰਘ, ਜਸ਼ਦੀਪ ਸਿੰਘ ਤੇ ਅਰਵਿੰਦਰਜੀਤ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਵਾਇਆ ਹੈ। ਇਸ ਮਾਮਲੇ ‘ਚ 55 ਗਵਾਹ ਬਣਾਏ ਗਏ ਹਨ।
350 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ
ਮੁਹਾਲੀ ਅਦਾਲਤ ‘ਚ ਪੁਲਿਸ ਨੇ ਕਰੀਬ 350 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅੱਠ ਮੁਲਜ਼ਮਾਂ- ਜੁਗਰਾਜ ਸਿੰਘ, ਅਰਸ਼ਦੀਪ, ਮਨਦੀਪ ਸਿੰਘ ਮੋਨਾ, ਗਗਨਦੀਪ ਸਿੰਘ, ਅਕਾਸ਼ਦੀਪ, ਤਰਨਦੀਪ, ਦਵਿੰਦਰ ਉਰਫ਼ ਟਿੱਕਾ ਟੈਕਸੀ ਡਰਾਈਵਰ ਤੇ ਸ਼ੂਟਰ ਕਰਨ ਪਾਠਕ ਦਾ ਨਾਮ ਸ਼ਾਮਲ ਹੈ। ਇਸ ਚਾਰਜਸ਼ੀਟ ‘ਚ ਕਰੀਬ 55 ਗਵਾਹ ਬਣਾਏ ਗਏ ਹਨ। ਪੁਲਿਸ ਨੇ ਸ਼ੂਟਰ ਅਦਿੱਤਿਆ ਕਪੂਰ, ਗੈਂਗਸਟਰ ਬਲਜਿੰਦਰ ਡੋਨੀ ਬਲ, ਅਰਵਿੰਦਰ ਸਿੰਘ, ਜਸ਼ਦੀਪ ਤੇ ਅਰਵਿੰਦਰਜੀਤ ਉਰਫ਼ ਮਨੀ ਦੇ ਖਿਲਾਫ਼ ਅਰੈਸਟ ਵਾਰੰਟ ਜਾਰੀ ਕਰਵਾਏ ਹਨ।


![Rana-Balachauria-murder-case-[1]](https://punjabprotv.com/Punjabi/wp-content/uploads/2026/03/Rana-Balachauria-murder-case-1-640x360.jpg)






