ਹਸਪਤਾਲ ਪ੍ਰਬੰਧਨ ਮੁਤਾਬਕ, ਸੋਨੀਆ ਗਾਂਧੀ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ।
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਛਾਤੀ ‘ਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਮੰਗਲਵਾਰ ਦੇਰ ਰਾਤ ਕਰੀਬ 11:15 ਵਜੇ ਸਰ ਗੰਗਾ ਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਹਸਪਤਾਲ ਪ੍ਰਬੰਧਨ ਤੋਂ ਮਿਲੀ ਜਾਣਕਾਰੀ ਅਨੁਸਾਰ, ਹਸਪਤਾਲ ਪਹੁੰਚਣ ‘ਤੇ ਸ਼ੁਰੂਆਤੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇੰਟੈਂਸਿਵ ਕੇਅਰ (ICU) ਵਿੱਚ ਦਾਖ਼ਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।








