ਸਰਕਾਰ ਵੱਲੋਂ ਹੁਣ ਜਾਰੀ ਕੀਤੇ ਗਏ ਹੁਕਮਾਂ ‘ਚ ਕਿਹਾ ਹੈ ਕਿ FIR Downloading ਕਰਨ ਲਈ ਫ਼ੀਸ ਲਗਾਉਣ ਦਾ ਫੈਸਲਾ ਵਾਪਸ ਲਿਆ ਜਾਂਦਾ ਹੈ।
ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਕਿਸੀ ਵੀ ਕੇਸ ਦੀ ਐਫਆਈਆਰ ਡਾਊਨਲੋਡ ਕਰਨ ‘ਤੇ 80 ਰੁਪਏ ਦੀ ਫ਼ੀਸ ਲਗਾਉਣ ਦਾ ਫੈਸਲਾ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਇਸ ਸਬੰਧ ‘ਚ ਸਰਕਾਰ ਨੇ ਪਹਿਲੇ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ ਤੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਸੀ। ਇਸ ਸਬੰਧ ‘ਚ ਵਕੀਲਾਂ ਨੇ ਪਟੀਸ਼ਨ ਦਾਇਰ ਕਰਦੇ ਹੋਏ, ਫ਼ੀਸ ਲੈਣ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਸਰਕਾਰ ਵੱਲੋਂ ਹੁਣ ਜਾਰੀ ਕੀਤੇ ਗਏ ਹੁਕਮਾਂ ‘ਚ ਕਿਹਾ ਹੈ ਕਿ ਐਫਆਈਆਰ ਡਾਊਨਲੋਡ ਕਰਨ ਲਈ ਫ਼ੀਸ ਲਗਾਉਣ ਦਾ ਫੈਸਲਾ ਵਾਪਸ ਲਿਆ ਜਾਂਦਾ ਹੈ। ਪੰਜਾਬ ਸਰਕਾਰ ਦੇ ਸੁਸ਼ਾਸਨ ਤੇ ਸੂਚਨਾ ਤਕਨਾਲੋਜੀ ਵਿਭਾਗ ਅਨੁਸਾਰ ਹੁਣ ਸਾਂਝ (Sanjh) ਪੋਰਟਲ ਤੋਂ ਐਫਆਈਆਰ ਡਾਊਨਲੋਡ ਕਰਨ ਦੇ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ। ਇਸ ਸੇਵਾ ਦੇ ਲਈ ਪਹਿਲੇ ਜੋ 80 ਰੁਪਏ ਦੀ ਫ਼ੀਸ ਨਿਰਧਾਰਤ ਸੀ, ਉਸ ਨੂੰ ਤਤਕਾਲ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ। ਬੀਤੇ ਦਿਨ, ਬੁੱਧਵਾਰ ਦੀ ਦੇਰ ਰਾਤ ਸਰਕਾਰ ਨੇ ਇਹ ਹੁਕਮ ਜਾਰੀ ਕਰ ਦਿੱਤਾ ਹੈ।


![saanjh-portal[1]](https://punjabprotv.com/Punjabi/wp-content/uploads/2026/03/saanjh-portal1-640x360.jpg)






