Home Crime Amritsar: ਅਟਾਰੀ ਦੇ ਰਾਜਤਾਲ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ...

Amritsar: ਅਟਾਰੀ ਦੇ ਰਾਜਤਾਲ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ‘ਚ ਜੁੱਟੀ

12
0

ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ‘ਚ ਕਾਨੂੰਨ ਦੀ ਸਥਿਤੀ ਉਸ ਵੇਲੇ ਵਿਗੜ ਗਈ ਜਦੋਂ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਦੀ ਵਾਰਦਾਤ ਅਟਾਰੀ ਦੇ ਪਿੰਡ ਰਾਜਤਾਲ ਨੇੜੇ ਵਾਪਰੀ ਹੈ। ਮ੍ਰਿਤਕ ਦੀ ਪਛਾਣ ਸੋਹਣਾ ਸਿੰਘ ਵਜੋਂ ਹੋਈ ਹੈ। ਸੋਹਣਾ ਰੋਜ਼ਾਨਾ ਦੀ ਤਰ੍ਹਾਂ ਘਰ ਤੋਂ ਕੰਮ ਲਈ ਨਿਕਲਿਆ ਸੀ, ਪਰ ਇਸ ਦੌਰਾਨ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਸ਼ੁਰੂਆਤੀ ਜਾਂਚ ‘ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਪਹਿਲਾਂ ਤੋਂ ਹੀ ਰੇਕੀ ਕੀਤੀ ਜਾ ਰਹੀ ਸੀ। ਸ਼ੱਕ ਹੈ ਕਿ ਮਾਮਲਾ ਪੁਰਾਣੀ ਰੰਜ਼ਿਸ ਦਾ ਵੀ ਹੋ ਸਕਦਾ ਹੈ, ਜਿਸ ਤੋਂ ਬਾਅਦ ਅੱਜ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਦੂਜੇ ਪਾਸੇ, ਦੱਸਿਆ ਜਾ ਰਿਹਾ ਕਿ ਜਿੱਥੇ ਹੀ ਵਾਰਦਾਤ ਵਾਪਰੀ ਉਹ ਇਲਾਕਾ ਸਰਹੱਦ ਨੇੜੇ ਹੀ ਹੈ। ਇਲਾਕੇ ‘ਚ ਬਾਰਡਰ ਸਿਕਿਓਰਟੀ ਫ਼ੋਰਸ (ਬੀਐਸਐਫ) ਦੀਆਂ ਚੌਕੀਆਂ ਵੀ ਬਣੀਆਂ ਹੋਈਆਂ ਹਨ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਹਨ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।

Previous articlePunjab: ਸਕੂਲ ਤੋਂ ਗੈਰ-ਹਾਜ਼ਰ ਹੋਣ ‘ਤੇ ਬੱਚਿਆਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ ਡਿਟੇਲ, 1 ਅਪ੍ਰੈਲ ਤੋਂ ਫੈਸਲਾ ਹੋਵੇਗਾ ਲਾਗੂ
Next articleਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਰਿਕਾਰਡ ਕਰ 4 ਕਰੋੜ ਦੀ ਧੋਖਾਧੜੀ ਦਾ ਲਾਇਆ ਇਲਜ਼ਾਮ

LEAVE A REPLY

Please enter your comment!
Please enter your name here