Home latest News ਪੰਜਾਬ ‘ਚ ਅੱਜ ਗਰਜਣ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ, ਬਾਰਿਸ਼ ਦੀ...

ਪੰਜਾਬ ‘ਚ ਅੱਜ ਗਰਜਣ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

9
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.6 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਹੈ।

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਤੇ ਗੁਰਦਾਸਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਕੱਲ੍ਹ, ਯਾਨੀ ਕਿ ਬੁੱਧਵਾਰ 1 ਅਪ੍ਰੈਲ ਨੂੰ ਮੌਸਮ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 2 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ, ਕਿਸੇ ਵੀ ਤਰ੍ਹਾਂ ਦਾ ਅਲਰਟ ਜਾਂ ਭਵਿੱਖਬਾਣੀ ਨਹੀਂ ਕੀਤੀ ਗਈ ਹੈ। 3 ਅਪ੍ਰੈਲ ਨੂੰ ਮੌਸਮ ਫ਼ਿਰ ਬਦਲੇਗਾ। ਸੂਬੇ ਦੇ ਕਈ ਜ਼ਿਲ੍ਹਾਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਹੈ ਤੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.6 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ, ਫਰੀਦਕੋਟ ‘ਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 29.9 ਡਿਗਰੀ, ਲੁਧਿਆਣਾ ਦਾ 32.4 ਡਿਗਰੀ, ਪਟਿਆਲਾ ਦਾ 32.6 ਡਿਗਰੀ, ਗੁਰਦਾਸਪੁਰ ਦਾ 29.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 29.0 ਡਿਗਰੀ, ਫਾਜ਼ਿਲਕਾ ਦਾ 30.7 ਡਿਗਰੀ, ਫਿਰੋਜ਼ਪੁਰ ਦਾ 29.9 ਡਿਗਰੀ, ਹੁਸ਼ਿਆਰਪੁਰ ਦਾ 28.1 ਡਿਗਰੀ, ਮੁਹਾਲੀ ਦਾ 31.9 ਡਿਗਰੀ, ਪਠਾਨਕੋਟ ਦਾ 30.7 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 28.7 ਡਿਗਰੀ, ਰੋਪੜ ਦਾ 30.0 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 32.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 29.4 ਡਿਗਰੀ ਦਰਜ ਕੀਤਾ ਗਿਆ।
Previous articleJalandhar ‘ਚ ਚੱਲ ਰਿਹਾ ਸੀ ਜੂਏ ਤੇ ਸੱਟੇਬਾਜ਼ੀ ਦਾ ਖੇਡ, ਪੁਲਿਸ ਨੇ ਕੀਤਾ ਪਰਦਫਾਸ਼; 3 ਗ੍ਰਿਫ਼ਤਾਰੀਆਂ ਤੇ 1.48 ਲੱਖ ਰੁਪਏ ਦੀ ਨਕਦੀ ਅਤੇ ਲੈਪਟਾਪ ਬਰਾਮਦ
Next article3000 ਭਾਰਤੀ ਜਾਣਗੇ ਪਾਕਿਸਤਾਨ, ਨਨਕਾਣਾ ਸਾਹਿਬ ਤੋਂ ਲਾਹੌਰ ਤੱਕ ਕਰਨਗੇ ਦਰਸ਼ਨ; ਜਾਣੋ ਕਿਉਂ ਖਾਸ ਹੈ ਇਹ ਯਾਤਰਾ

LEAVE A REPLY

Please enter your comment!
Please enter your name here