ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ (ਸੰਗਰੂਰ ਜ਼ਿਲ੍ਹਾ) ਤੇ ਨੰਗਲ (ਰੂਪਨਗਰ) ਦੇ ਦੌਰੇ ‘ਤੇ ਹਨ।
ਇੱਥੇ ਉਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਪੰਜਾਬ ਵਾਸੀਆਂ ਨੂੰ ਦੇ ਰਹੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਰੀ ਪੰਜਾਬ ਸਰਕਾਰ ਵੱਲੋਂ ‘ਡਾਇਲ 112’ ਪ੍ਰੋਜੈਕਟ ਤਹਿਤ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾਈ ਕੇ ਰਵਾਨਾ ਕੀਤਾ ਹੈ।
ਇਹ ਵਾਹਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਤਾਇਨਾਤ ਕੀਤੇ ਜਾਣਗੇ। ਐਮਰਜੈਂਸੀ ਦੌਰਾਨ 112 ਡਾਇਲ ਕਰਨ ‘ਤੇ, ਇਹ ਐਮਰਜੈਂਸੀ ਰਿਸਪਾਂਸ ਵਾਹਨ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਪਹੁੰਚਣਗੇ। ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ ਅਤੇ ਸਮਾਰਟਫੋਨ ਨਾਲ ਲੈਸ ਹੋਣਗੇ।
ਇਸ ਦੇ ਨਾਲ ਇਨ੍ਹਾਂ ਵਾਹਨਾਂ ਨੂੰ ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਤੇ GPS ਟਰੈਕਰਾਂ ਤੋਂ ਇਲਾਵਾ, ਆਧੁਨਿਕ ਟੈਕਨਾਲੋਜੀ ਦੇ ਕਈ ਹੋਰ ਰੂਪਾਂ ਨਾਲ ਲੈਸ ਕੀਤਾ ਗਿਆ ਹੈ। ਝੰਡੀ ਦਿਖਾਉਣ ਦੀ ਰਸਮ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ ਤੇ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ।


![punjab-police-vehicle[1]](https://punjabprotv.com/Punjabi/wp-content/uploads/2026/03/punjab-police-vehicle1-640x360.jpg)






