Home Desh Jalandhar ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਇਲਕੇ ਵਿੱਚ ਦਹਿਸ਼ਤ...

Jalandhar ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਇਲਕੇ ਵਿੱਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ

26
0

ਜਲੰਧਰ ਵਿੱਚ ਨਿਊ ਸ਼ਹਿਦ ਬਾਬੂ ਲਾਭ ਸਿੰਘ ਵਿੱਚ ਦੇਰ ਰਾਤ ਦੋ ਧਿਰਾਂ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ।

ਇਸ ਝਗੜੇ ਦੌਰਾਨ ਇੱਕ ਧਿਰ ਨੂੰ ਦੂਜੀ ਧਿਰ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਇਸ ਵਾਰਦਾਤ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਇਸ ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਐਡੀਸੀਪੀ ਸਿਟੀ ਟੂ ਅਤੇ ਥਾਣਾ ਬੱਸਤੀ ਖੇਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਨੂੰ ਘਟਨਾ ਵਾਲੀ ਥਾਂ ਤੋਂ ਪੰਜ ਗੋਲੀ ਦੀ ਖੋਲ ਬਰਾਮਦ ਹੋਏ ਹਨ। ਘਟਨਾ ਵਾਲੀ ਥਾਂ ‘ਤੇ ਮੌਜੂਦ ਮਹਿਲਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਦਰਬਾਰ ਹੈ ਅਤੇ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਹੈ।

ਸੀਸੀਟੀਵੀ ਤੋੜੇ ਅਤੇ ਗੋਲੀਬਾਰੀ ਕੀਤੀ

ਉਨ੍ਹਾਂ ਨੇ ਦੱਸਿਆ ਕਿ ਰਾਤ ਦੇ ਖਾਣੇ ਤੋਂ ਬਾਅਦ ਜਦੋਂ ਪਰਿਵਾਰ ਸੋ ਰਿਹਾ ਸੀ। ਇਸ ਦੌਰਾਨ ਗਲੀ ਵਿੱਚ ਰਹਿਣ ਵਾਲੇ ਨੌਜਵਾਨ ਆਏ ਅਤੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਉਹ ਘਰ ਤੋਂ ਬਾਹਰ ਨਿਕਲੇ ਅਤੇ ਸੀਸੀਟੀਵੀ ਤੋੜ ਦਿੱਤੇ ਇਥੋਂ ਤੱਕ ਕਿ ਉਨ੍ਹਾਂ ਨੇ ਕੈਮਰੇ ਤੋੜਨ ਤੋਂ ਬਾਅਦ ਗੋਲੀਬਾਰੀ ਵੀ ਸ਼ੁਰੂ ਕਰ ਦਿੱਤੀ। ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ।

ਘਟਨਾ ਤੋਂ ਬਾਅਦ ਪੁਲਿਸ ਪੁੱਛਗਿੱਛ ਜਾਰੀ

ਜਾਣਕਾਰੀ ਦਿੱਦਿਆਂ ਏਡੀਸੀਪੀ ਸਿਟ ਟੂ ਰਾਕੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਨਿਊ ਸ਼ਹਿਦ ਬਾਬੂ ਲਾਭ ਸਿੰਘ ਵਿੱਚ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ ਅਤੇ ਲੜਾਈ ਤੋਂ ਬਾਅਦ ਗੋਲੀਆਂ ਚੱਲੀਆਂ ਹਨ। ਉਹ ਟੀਮ ਸਣੇ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਪੰਜ ਗੋਲੀਆਂ ਦੇ ਖੋਲ੍ਹ ਬਰਾਮਦ ਹੋਏ ਹਨ। ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਵਿੱਚ ਲਗੀ ਹੋਈ ਹੈ। ਦੋਵੇਂ ਪਰਿਵਾਰ ਇੱਕ ਦੂਜੇ ‘ਤੇ ਇਲਜ਼ਾਮ ਲਗਾ ਰਹੇ ਹਨ। ਪੁਲਿਸ ਗਲੀ ਵਿੱਚ ਲਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਨੇ ਕਿਹਾ ਪੁਲਿਸ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕਰੇਗੀ।
Previous articleHoney Singh ਦੇ ਗਾਣਿਆਂ ‘ਤੇ ਉੱਠੇ ਸਵਾਲ, ਪੁਲਿਸ ਕਮਿਸ਼ਨਰ ਨੂੰ ਲਿਖੀ ਚਿੱਠੀ; ਨਸ਼ਿਆਂ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਲੱਗੇ ਇਲਜ਼ਾਮ
Next articleਉੱਤਰੀ ਭਾਰਤ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ-NCR ਤੱਕ ਕੰਬੀ ਧਰਤੀ

LEAVE A REPLY

Please enter your comment!
Please enter your name here