Home latest News Patiala ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਇਆ ਜਾ...

Patiala ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਇਆ ਜਾ ਰਿਹਾ ਸਰਚ ਆਪਰੇਸ਼ਨ

8
0

 ਸਾਵਧਾਨੀ ਦੇ ਮੱਦੇਨਜ਼ਰ ਸਕੂਲਾਂ ‘ਚ ਬਰੀਕੀ ਨਾਲ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਪਟਿਆਲਾ ਦੇ 12 ਸਕੂਲਾਂ ਨੂੰ ਧਮਕੀ ਮਿਲੀ ਹੈ। ਈਮੇਲ ਰਾਹੀਂ ਭੇਜੀ ਗਈ ਧਮਕੀ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਨ ਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ ਹੈ। ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਤੇ ਸਕੂਲਾਂ ਅੰਦਰ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਪੁਲਿਸ ਪ੍ਰਸ਼ਾਸਨ, ਬੰਬ ਨਿਰੋਧਕ ਟੀਮਾਂ ਤੇ ਡਾਗ ਸਕੂਐਡ ਟੀਮਾਂ ਪਹੁੰਚ ਗਈਆਂ ਹਨ। ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾ ਕੇ ਜਾਂਚ ਕੀਤੀ ਜਾ ਰਹੀ ਹੈ।
ਧਮਕੀ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਸ਼ੁਰੂਆਤੀ ਜਾਂਚ ‘ਚ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਸਕੂਲਾਂ ‘ਚੋਂ ਨਹੀਂ ਮਿਲੀ ਹੈ। ਸਾਵਧਾਨੀ ਦੇ ਮੱਦੇਨਜ਼ਰ ਸਕੂਲਾਂ ‘ਚ ਬਰੀਕੀ ਨਾਲ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਹੈ।
ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ
ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈ-ਮੇਲ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ, ਕਾਨੂੰਨੀ ਤੇ ਪ੍ਰਸ਼ਾਸਨਿਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਇਸ ਤੋਂ ਪਹਿਲਾਂ ਜਲੰਧਰ, ਪਠਾਨਕੋਟ, ਮੋਗਾ, ਅੰਮ੍ਰਿਤਸਰ ਤੇ ਹੋਰ ਵੀ ਪੰਜਾਬ ਦੇ ਜ਼ਿਲ੍ਹਿਆਂ ਦੇ ਸਕੂਲਾਂ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ। ਇਸ ਦੇ ਨਾਲ ਮੁਹਾਲੀ ਦੇ ਫੋਰਟਿਸ ਹਸਪਤਾਲ, ਪੰਜਾਬ ਸਕੱਤਰੇਤ ਨੂੰ ਵੀ ਧਮਕੀ ਮਿਲ ਚੁੱਕੀ ਹੈ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।
Previous articlePunjab ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਪੁਲਿਸ ਨੇ BKI ਦੀ ਵੱਡੀ ਅੱਤਵਾਦੀ ਸਾਜ਼ਿਸ਼ ਦਾ ਕੀਤਾ ਪਰਦਾਫਾਸ਼
Next articleAbsent ਰਹਿਣ ‘ਤੇ ਬੱਚਿਆਂ ਦੇ ਮਾਪਿਆਂ ਨੂੰ ਜਾਵੇਗਾ ਮੈਸੇਜ, ਪੰਜਾਬ ਦੇ ਸਕੂਲਾਂ ‘ਚ SMS ਅਲਰਟ ਸਿਸਟਮ ਲਾਂਚ

LEAVE A REPLY

Please enter your comment!
Please enter your name here