Home Desh Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਅਜੇ ਵੀ ਆਮ... Deshlatest NewsPanjab Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਅਜੇ ਵੀ ਆਮ ਨਾਲੋਂ ਘੱਟ By admin - April 13, 2026 7 0 FacebookTwitterPinterestWhatsApp ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਮੰਗਲਵਾਰ ਤੇ ਬੁੱਧਵਾਰ ਨੂੰ ਵੀ ਮੌਸਮ ਸਾਫ਼ ਰਹੇਗਾ। ਵੀਰਵਾਰ ਦੇ ਦਿਨ ਸੂਬੇ ਦੇ ਤਿੰਨ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਤਾਪਮਾਨ ਆਮ ਨਾਲੋਂ ਘੱਟ? ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 33.5 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.7 ਡਿਗਰੀ, ਲੁਧਿਆਣਾ ਦਾ 31.6 ਡਿਗਰੀ, ਪਟਿਆਲਾ ਦਾ 33.0 ਡਿਗਰੀ, ਫਰੀਦਕੋਟ ਦਾ 32.5 ਡਿਗਰੀ, ਗੁਰਦਾਸਪੁਰ ਦਾ 30.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.2 ਡਿਗਰੀ, ਫਿਰੋਜ਼ਪੁਰ ਦਾ 31.8 ਡਿਗਰੀ, ਹੁਸ਼ਿਆਰਪੁਰ ਦਾ 29.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 29.2 ਡਿਗਰੀ ਦਰਜ ਕੀਤਾ ਗਿਆ। ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 31.1 ਡਿਗਰੀ, ਪਠਾਨਕੋਟ ਦਾ 30.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 29.5 ਡਿਗਰੀ, ਰੋਪੜ ਦਾ 30.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 31.7 ਡਿਗਰੀ ਦਰਜ ਕੀਤਾ ਗਿਆ।