Home latest News ਬਿਆਸ ਦਰਿਆ ‘ਚ ਡੁੱਬਣ ਨਾਲ ਚਾਚੇ-ਭਤੀਜੇ ਦੀ ਮੌਤ, ਵਿਸਾਖੀ ਮੌਕੇ ਕਰ ਰਹੇ...

ਬਿਆਸ ਦਰਿਆ ‘ਚ ਡੁੱਬਣ ਨਾਲ ਚਾਚੇ-ਭਤੀਜੇ ਦੀ ਮੌਤ, ਵਿਸਾਖੀ ਮੌਕੇ ਕਰ ਰਹੇ ਸੀ ਇਸ਼ਨਾਨ

13
0

ਬੀਤੇ ਦਿਨ, ਵਿਸਾਖੀ ਦੇ ਤਿਉਹਾਰ ਦੇ ਮੌਕੇ ‘ਤੇ ਪੰਜਾਬ ‘ਚ ਇੱਕ ਦੁਖਦਾਈ ਘਟਨਾ ਵਾਪਰੀ ਹੈ।

ਬਿਆਸ ਦਰਿਆ ‘ਚ ਨਹਾਉਂਦੇ ਸਮੇਂ ਇੱਕ ਚਾਚਾ ਤੇ ਉਸ ਦਾ ਭਤੀਜਾ ਡੁੱਬ ਗਏ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਚਾਚਾ-ਭਤੀਜਾ ਦਰਿਆ ‘ਚ ਨਹਾ ਰਹੇ ਸਨ, ਇਸ ਦੌਰਾਨ ਇੱਕ ਪਾਣੀ ‘ਚ ਗੋਤੇ ਖਾਣ ਲੱਗਾ, ਜਿਸ ਤੋਂ ਬਾਅਦ ਦੂਜਾ ਬਚਾਉਣ ਲਈ ਗਿਆ ਤਾਂ ਇਸ ਦੌਰਾਨ ਦੋਵੇਂ ਹੀ ਚਾਚਾ-ਭਤੀਜਾ ਪਾਣੀ ‘ਚ ਡੁੱਬ ਗਏ।
ਹਾਦਸੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਢਿਲਵਾਂ ਪੁਲਿਸ ਸਟੇਸ਼ਨ ਦੇ ਇੰਚਾਰਜ ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਬੁਤਾਲਾ ਤੇ ਚੱਕੋਕੀ ਮੰਡ ਵਿਚਕਾਰ ਨਹਾਉਂਦੇ ਸਮੇਂ ਦੋ ਨੌਜਵਾਨਾਂ ਦੇ ਡੁੱਬਣ ਦੀ ਸੂਚਨਾ, ਉਨ੍ਹਾਂ ਨੂੰ ਦੁਪਹਿਰ 12:00 ਵਜੇ ਦੇ ਕਰੀਬ ਮਿਲੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਐਨਡੀਆਰਐਫ ਟੀਮਾਂ ਤੇ ਗੋਤਾਖੋਰਾਂ ਦੀ ਸਹਾਇਤਾ ਨਾਲ, ਲਗਭਗ ਸਾਢੇ ਤਿੰਨ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਮ੍ਰਿਤਕਾਂ ਦੀ ਪਛਾਣ ਰਮਨਦੀਪ ਸਿੰਘ (22), ਪੁੱਤਰ ਬੂਟਾ ਸਿੰਘ ਅਤੇ ਗੁਰਦੇਵ ਸਿੰਘ (30), ਪੁੱਤਰ ਤਰਸੇਮ ਸਿੰਘ ਵਾਸੀ ਬੁਤਾਲਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਹਨ।
ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੇ ਮੌਕਿਆਂ ‘ਤੇ ਦਰਿਆਵਾਂ ‘ਚ ਨਹਾਉਣ ਤੋਂ ਪਰਹੇਜ਼ ਕਰਨ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ। ਇਸ ਘਟਨਾ ਨਾਲ ਪੂਰੇ ਪਿੰਡ ਤੇ ਆਸ ਪਾਸ ਦੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
Previous articleਛੁੱਟੀਆਂ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਫੜੀ ਰਫਤਾਰ, ਖੁੱਲ੍ਹਦੇ ਹੀ 1400 ਅੰਕ ਪਹੁੰਚਿਆ ਸੈਂਸੈਕਸ
Next articleJalandhar: ਗੈਰ-ਕਾਨੂੰਨੀ ਗੈਸ ਰੀਫਿਲਿੰਗ ਦੌਰਾਨ ਸਿਲੰਡਰ ਬਲਾਸਟ, ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ-ਦੂਜਾ ਮੌਕੇ ਤੋਂ ਫ਼ਰਾਰ

LEAVE A REPLY

Please enter your comment!
Please enter your name here