Home Desh ਦੋ ਦਿਨਾਂ ਦੇ ਰਿਮਾਂਡ ‘ਤੇ ਸਾਂਸਦ Amritpal Singh, ਅਜਨਾਲਾ ਕੋਰਟ ‘ਚ ਵੀਡੀਓ... Deshlatest NewsPanjabRajniti ਦੋ ਦਿਨਾਂ ਦੇ ਰਿਮਾਂਡ ‘ਤੇ ਸਾਂਸਦ Amritpal Singh, ਅਜਨਾਲਾ ਕੋਰਟ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ By admin - April 23, 2026 5 0 FacebookTwitterPinterestWhatsApp ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਐਨਐਸਏ ਲੱਗੀ ਹੋਈ ਸੀ, ਇਸ ਕਾਰਨ ਬਾਕੀ ਕੇਸਾਂ ‘ਚ ਟ੍ਰਾਇਲ ਸ਼ੁਰੂ ਨਹੀਂ ਹੋ ਸਕਦੀ ਸੀ। ਖਡੂਰ ਸਾਹਿਬ ਤੋਂ ਸਾਂਸਦ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਕੋਰਟ ‘ਚ ਪੇਸ਼ੀ ਹੋਈ। ਪੇਸ਼ੀ ਦੌਰਾਨ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ 15 ਦਿਨਾਂ ਦਾ ਰਿਮਾਂਡ ਮੰਗਿਆ ਗਿਆ। ਹਾਲਾਂਕਿ, ਕੋਰਟ ਨੇ ਅੰਮ੍ਰਿਤਪਾਲ ਦਾ ਦੋ ਦਿਨਾਂ ਦਾ ਰਿਮਾਂਡ ਦਿੱਤਾ ਹੈ। ਪੁਲਿਸ ਹੁਣ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਅੰਮ੍ਰਿਤਪਾਲ ਤੋਂ ਪੁੱਛ-ਗਿੱਛ ਕਰੇਗੀ। ਇਹ ਪੇਸ਼ੀ ਅਜਨਾਲਾ ਥਾਣੇ ‘ਚ ਦਰਜ ਐਫਆਈਆਰ ਨੰਬਰ 39 ਦੇ ਸਬੰਧ ‘ਚ ਕੀਤੀ ਗਈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਰਿਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਹ ਕਾਰਵਾਈ ਸੰਭਵ ਹੋਈ ਹੈ, ਜਿਸ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ ‘ਚ ਰਹਿੰਦਿਆਂ ਹੀ ਜਾਂਚ ‘ਚ ਸ਼ਾਮਲ ਕਰਨ ਦੀ ਇਜਾਜ਼ਤ ਮਿਲੀ ਹੈ। ਦੱਸ ਦੇਈਏ ਕਿ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਬੀਤੇ ਦਿਨੀਂ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਪੇਸ਼ੀ ਤੋਂ ਬਾਅਦ ਕੀ ਬੋਲੇ ਅੰਮ੍ਰਿਤਪਾਲ ਦੇ ਵਕੀਲ? ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਅੱਜ ਪੇਸ਼ੀ ਤੋਂ ਬਾਅਦ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ 3 ਸਾਲਾਂ ਤੋਂ ਐਨਐਸਏ ਲੱਗੀ ਹੋਈ ਸੀ, ਇਸ ਕਾਰਨ ਬਾਕੀ ਕੇਸਾਂ ‘ਚ ਟ੍ਰਾਇਲ ਸ਼ੁਰੂ ਨਹੀਂ ਹੋ ਸਕਦੀ ਸੀ। ਬੀਤੇ ਦਿਨ ਅੰਮ੍ਰਿਤਪਾਲ ਤੋਂ ਐਨਐਸਏ ਹੱਟਣ ਤੋਂ ਬਾਅਦ ਟ੍ਰਾਇਲ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਦੇ ਮਾਮਲੇ ‘ਚ ਪੋਸਟ ਤੇ ਪ੍ਰੀ ਟ੍ਰਾਇਲ ਤੱਕ ਯਾਨੀ ਕਿ ਰਿਮਾਂਡ ਤੋਂ ਲੈ ਕੇ ਆਖ਼ਿਰ ਤੱਕ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕਰਵਾਈ ਜਾਵੇ। ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਅੰਮ੍ਰਿਤਪਾਲ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ‘ਚ ਹੀ ਰੱਖਣ ਦੀ ਅਪੀਲ ਕੀਤੀ ਸੀ। ਰਿਮਾਂਡ ਦੇ ਆਧਾਰ ਬਾਰੇ ਗੱਲ ਕਰਦੋ ਹੇਏ ਸਾਂਸਦ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਵੱਲੋਂ ਪਹਿਲਾਂ ਦੀ ਤਰ੍ਹਾਂ ਹੀ ਹਥਿਆਰ ਰਿਕਵਰੀ, ਪੁੱਛ-ਗਿੱਛ, ਵਾਹਨਾਂ ਦੀ ਰਿਕਵਰੀ ਨੂੰ ਰਿਮਾਂਡ ਦਾ ਆਧਾਰ ਬਣਾਇਆ ਗਿਆ। ਹਾਲਾਂਕਿ, ਇਸ ਵਾਰ ਪਾਲਕੀ ਸਾਹਿਬ ਵਾਲੀ ਗੱਡੀ ਦੀ ਰਿਕਵਰੀ ਦੀ ਗੱਲ ਕਹੀ ਗਈ। ਅੰਮ੍ਰਿਤਪਾਲ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਗੱਡੀ ਅਪਰਾਧ ‘ਚ ਸ਼ਾਮਲ ਨਹੀਂ ਸੀ। ਦੋਵੇਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਪੁਲਿਸ ਨੂੰ ਦੋ ਦਿਨਾਂ ਦਾ ਰਿਮਾਂਡ ਦਿੱਤਾ ਹੈ। ਵਕੀਲ ਰਿਤੂਰਾਜ ਸਿੰਘ ਸੰਧੂ ਨੇ ਬੀਤੇ ਦਿਨੀਂ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਐਫਆਈਆਰ ਨੰਬਰ 39 ਧਾਰਾ 307 ਅਧੀਨ ਦਰਜ ਕੀਤੀ ਗਈ ਸੀ, ਜਿਸ ‘ਚ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਹੋਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਇਸ ਮਾਮਲੇ ‘ਚ ਬਾਕੀ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਹੋਈ ਹੈ।