Home latest News IPL 2026: ਵਿਰਾਟ ਤੇ ਪਡੀਕਲ ਦਾ ਤੂਫ਼ਾਨ, ਆਰਸੀਬੀ ਨੇ ਗੁਜਰਾਤ ਟਾਈਟਨਸ ਨੂੰ... latest NewsSports IPL 2026: ਵਿਰਾਟ ਤੇ ਪਡੀਕਲ ਦਾ ਤੂਫ਼ਾਨ, ਆਰਸੀਬੀ ਨੇ ਗੁਜਰਾਤ ਟਾਈਟਨਸ ਨੂੰ 5 ਵਿਕਟਾਂ ਨਾਲ ਹਰਾਇਆ By admin - April 25, 2026 7 0 FacebookTwitterPinterestWhatsApp ਇੰਡੀਅਨ ਪ੍ਰੀਮੀਅਰ ਲੀਗ 2026 ਦੇ 34ਵੇਂ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਗੁਜਰਾਤ ਟਾਈਟਨਸ ਨੂੰ 5 ਵਿਕਟਾਂ ਨਾਲ ਹਰਾ ਕੇ ਧਮਾਕੇਦਾਰ ਜਿੱਤ ਦਰਜ ਕੀਤੀ ਹੈ। ਇੰਡੀਅਨ ਪ੍ਰੀਮੀਅਰ ਲੀਗ 2026 ਦੇ 34ਵੇਂ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਗੁਜਰਾਤ ਟਾਈਟਨਸ ਨੂੰ 5 ਵਿਕਟਾਂ ਨਾਲ ਹਰਾ ਕੇ ਧਮਾਕੇਦਾਰ ਜਿੱਤ ਦਰਜ ਕੀਤੀ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਟਾਈਟਨਸ ਨੇ 205 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਸੀ, ਪਰ ਵਿਰਾਟ ਕੋਹਲੀ ਅਤੇ ਦੇਵਦੱਤ ਪਡੀਕਲ ਦੀਆਂ ਸ਼ਾਨਦਾਰ ਅਰਧ-ਸੈਂਕੜੇ ਵਾਲੀਆਂ ਪਾਰੀਆਂ ਦੇ ਦਮ ‘ਤੇ ਆਰ.ਸੀ.ਬੀ. ਨੇ ਇਸ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ। ਬੈਂਗਲੁਰੂ ਲਈ ਵਿਰਾਟ ਕੋਹਲੀ ਨੇ ਸਭ ਤੋਂ ਵੱਧ 81 ਦੌੜਾਂ ਬਣਾਈਆਂ। ਕੋਹਲੀ ਨੇ ਮਹਿਜ਼ 44 ਗੇਂਦਾਂ ਦਾ ਸਾਹਮਣਾ ਕਰਦੇ ਹੋਏ 4 ਛੱਕੇ ਅਤੇ 8 ਚੌਕੇ ਜੜੇ। ਉਨ੍ਹਾਂ ਦਾ ਸਾਥ ਦਿੰਦਿਆਂ ਦੇਵਦੱਤ ਪਡੀਕਲ ਨੇ ਸਿਰਫ 27 ਗੇਂਦਾਂ ਵਿੱਚ 55 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਇਸ ਖੱਬੇ ਹੱਥ ਦੇ ਬੱਲੇਬਾਜ਼ ਨੇ ਆਪਣੀ ਪਾਰੀ ਦੌਰਾਨ 6 ਛੱਕੇ ਅਤੇ 2 ਚੌਕੇ ਲਗਾਏ। ਇਸ ਜਿੱਤ ਦੇ ਨਾਲ ਹੀ ਆਰ.ਸੀ.ਬੀ. ਦੀ ਟੀਮ ਅੰਕ ਸੂਚੀ ਵਿੱਚ 10 ਅੰਕਾਂ ਦੇ ਨਾਲ ਦੂਜੇ ਸਥਾਨ ‘ਤੇ ਪਹੁੰਚ ਗਈ ਹੈ ਅਤੇ ਉਸ ਨੇ ਰਾਜਸਥਾਨ ਰਾਇਲਜ਼ ਨੂੰ ਪਿੱਛੇ ਛੱਡ ਦਿੱਤਾ ਹੈ। ਵਿਰਾਟ-ਪਡੀਕਲ ਦਾ ਜ਼ਬਰਦਸਤ ਹਮਲਾ 206 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਬੈਂਗਲੁਰੂ ਦੀ ਸ਼ੁਰੂਆਤ ਕੁਝ ਖਾਸ ਨਹੀਂ ਰਹੀ। ਇਸ ਸੀਜ਼ਨ ਦਾ ਆਪਣਾ ਪਹਿਲਾ ਮੈਚ ਖੇਡ ਰਹੇ ਜੈਕਬ ਬੈਥਲ ਨੂੰ ਸਿਰਾਜ ਨੇ 14 ਦੌੜਾਂ ‘ਤੇ ਆਊਟ ਕਰ ਦਿੱਤਾ। ਮੈਚ ਦਾ ਸਭ ਤੋਂ ਵੱਡਾ ਮੋੜ ਉਦੋਂ ਆਇਆ ਜਦੋਂ ਪਹਿਲੀ ਹੀ ਗੇਂਦ ‘ਤੇ ਵਿਰਾਟ ਕੋਹਲੀ ਦਾ ਕੈਚ ਛੁੱਟ ਗਿਆ। ਸਿਰਾਜ ਦੀ ਗੇਂਦ ‘ਤੇ ਵਾਸ਼ਿੰਗਟਨ ਸੁੰਦਰ ਨੇ ਇਕ ਆਸਾਨ ਕੈਚ ਟਪਕਾ ਦਿੱਤਾ। ਵਿਰਾਟ ਨੂੰ ਮਿਲੇ ਇਸ ਜੀਵਨਦਾਨ ਨੇ ਗੁਜਰਾਤ ਦੀ ਟੀਮ ਨੂੰ ਮੁਸੀਬਤ ਵਿੱਚ ਪਾ ਦਿੱਤਾ। ਵਿਰਾਟ ਕੋਹਲੀ ਨੇ ਪਡੀਕਲ ਦੇ ਨਾਲ ਮਿਲ ਕੇ ਗੁਜਰਾਤ ਦੇ ਗੇਂਦਬਾਜ਼ਾਂ ‘ਤੇ ਹੱਲਾ ਬੋਲ ਦਿੱਤਾ। ਦੋਵਾਂ ਨੇ ਮਹਿਜ਼ 26 ਗੇਂਦਾਂ ਵਿੱਚ ਅਰਧ-ਸੈਂਕੜੇ ਵਾਲੀ ਸਾਂਝੇਦਾਰੀ ਕੀਤੀ ਅਤੇ 9 ਓਵਰਾਂ ਵਿੱਚ ਆਰ.ਸੀ.ਬੀ. ਦਾ ਸਕੋਰ 100 ਦੇ ਪਾਰ ਪਹੁੰਚ ਗਿਆ। ਇਸ ਦੌਰਾਨ ਪਡੀਕਲ ਨੇ 6 ਛੱਕਿਆਂ ਦੀ ਮਦਦ ਨਾਲ ਸਿਰਫ਼ 20 ਗੇਂਦਾਂ ਵਿੱਚ ਆਪਣਾ ਅਰਧ-ਸੈਂਕੜਾ ਪੂਰਾ ਕੀਤਾ, ਜਦਕਿ ਵਿਰਾਟ ਕੋਹਲੀ ਨੇ 30 ਗੇਂਦਾਂ ਵਿੱਚ 50 ਦੌੜਾਂ ਪੂਰੀਆਂ ਕੀਤੀਆਂ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ 47 ਗੇਂਦਾਂ ਵਿੱਚ ਸੈਂਕੜੇ ਵਾਲੀ ਸਾਂਝੇਦਾਰੀ ਕਰਕੇ ਗੁਜਰਾਤ ਨੂੰ ਮੈਚ ਤੋਂ ਬਾਹਰ ਕਰ ਦਿੱਤਾ। ਹਾਲਾਂਕਿ, ਵਿਰਾਟ ਕੋਹਲੀ ਆਪਣੇ ਸੈਂਕੜੇ ਤੋਂ ਖੁੰਝ ਗਏ ਅਤੇ 81 ਦੌੜਾਂ ਦੇ ਨਿੱਜੀ ਸਕੋਰ ‘ਤੇ ਜੇਸਨ ਹੋਲਡਰ ਦੀ ਗੇਂਦ ‘ਤੇ ਬੋਲਡ ਹੋ ਗਏ। ਸਾਈ ਸੁਦਰਸ਼ਨ ਦਾ ਸੈਂਕੜਾ ਗਿਆ ਬੇਕਾਰ ਗੁਜਰਾਤ ਟਾਈਟਨਸ ਵੱਲੋਂ ਸਾਈ ਸੁਦਰਸ਼ਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਜੜਿਆ। ਉਨ੍ਹਾਂ ਨੇ 58 ਗੇਂਦਾਂ ਵਿੱਚ 100 ਦੌੜਾਂ ਦੀ ਪਾਰੀ ਖੇਡੀ। ਇਸ ਖੱਬੇ ਹੱਥ ਦੇ ਬੱਲੇਬਾਜ਼ ਨੇ ਆਈ.ਪੀ.ਐੱਲ. ਵਿੱਚ ਆਪਣਾ ਤੀਜਾ ਸੈਂਕੜਾ ਠੋਕਿਆ ਅਤੇ ਨਾਲ ਹੀ ਉਹ ਸਭ ਤੋਂ ਘੱਟ ਪਾਰੀਆਂ ਵਿੱਚ 2000 ਆਈ.ਪੀ.ਐੱਲ. ਦੌੜਾਂ ਬਣਾਉਣ ਵਾਲੇ ਖਿਡਾਰੀ ਵੀ ਬਣ ਗਏ। ਹਾਲਾਂਕਿ, ਉਨ੍ਹਾਂ ਦੀ ਇਹ ਯਾਦਗਾਰੀ ਪਾਰੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੀ ਅਤੇ ਅੰਤ ਵਿੱਚ ਜਿੱਤ ਆਰ.ਸੀ.ਬੀ. ਦੀ ਹੀ ਹੋਈ।