Home Crime Batala: ਭੋਮਾ ਪਿੰਡ ‘ਚ ਸੈਰ ਕਰ ਰਹੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, 2... CrimeDeshlatest NewsPanjab Batala: ਭੋਮਾ ਪਿੰਡ ‘ਚ ਸੈਰ ਕਰ ਰਹੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ; ਇੱਕ ਜ਼ਖ਼ਮੀ By admin - April 28, 2026 6 0 FacebookTwitterPinterestWhatsApp ਗੋਲੀਬਾਰੀ ‘ਚ ਕਸ਼ਮੀਰ ਸਿੰਘ ਤੇ ਜੁਗਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਸੋਮਵਾਰ, 27 ਅਪ੍ਰੈਲ ਦੀ ਦੇਰ ਰਾਤ ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਇਲਾਕੇ ਦੇ ਭੋਮਾ ਪਿੰਡ ‘ਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਿਕ ਇੱਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਭੋਮਾ ਪਿੰਡ ਦੇ ਤਿੰਨ ਨੌਜਵਾਨ ਸੈਰ ਲਈ ਨਿਕਲੇ ਹੋਏ ਸਨ। ਇਸ ਦੌਰਾਨ 6 ਅਣਪਛਾਤੇ ਹਮਲਾਵਰ ਦੋ ਮੋਟਰਸਾਈਕਲਾਂ ‘ਤੇ ਆਏ ਤੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਨੇ ਹਮਲੇ ਦੌਰਾਨ ਗਈ ਰਾਊਂਡ ਫਾਇਰਿੰਗ ਦੀ ਆਵਾਜ਼ ਸੁਣੀ। ਗੋਲੀਬਾਰੀ ‘ਚ ਕਸ਼ਮੀਰ ਸਿੰਘ ਤੇ ਜੁਗਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜਿਸ ਦਾ ਨਾਮ ਵੀ ਜੁਗਰਾਜ ਸਿੰਘ ਹੈ, ਉਹ ਗੰਭੀਰ ਜ਼ਖਮੀ ਹੋ ਗਿਆ। ਹਮਲੇ ਤੋਂ ਬਾਅਦ ਪਿੰਡ ‘ਚ ਦਹਿਸ਼ਤ ਫੈਲ ਗਈ, ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਐਸਐਸਪੀ ਮਹਿਤਾਬ ਸਿੰਘ ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਅਪਰਾਧ ਵਾਲੀ ਥਾਂ ਦੀ ਜਾਂਚ ਤੇ ਸਥਾਨਕ ਵਸਨੀਕਾਂ ਤੋਂ ਪੁੱਛ-ਗਿੱਛ ਕੀਤੀ। ਪੁਲਿਸ ਨਿੱਜੀ ਰੰਜ਼ਿਸ ਸਮੇਤ ਹੋਰ ਪਹਿਲੂਆਂ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ, ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਵੱਡੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ। ਹਮਲਾਵਰਾਂ ਦਾ ਪਤਾ ਲਗਾਉਣ ਲਈ ਪਿੰਡ ਤੇ ਆਲੇ-ਦੁਆਲੇ ਦੇ ਰਸਤਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਕਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ ਤੇ ਦੋਸ਼ੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।