Home Desh ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

6
0

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ।

ਪੰਜਾਬ ‘ਚ ਅੱਜ ਹਨੇਰੀ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ਭਰ ‘ਚ ਅੱਜ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਅੱਜ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਰੇਂਜ ਅਲਰਟ

ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਤੇ ਪਟਿਆਲਾ ਦੇ ਦੂਰ ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਯੈਲੋ ਅਲਰਟ

ਪਠਾਨਕੋਟ, ਗਰੁਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਦੇ ਨਾਲ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ?

29 ਅਪ੍ਰੈਲ ਨੂੰ ਸੂਬੇ ਦੇ 14 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 30 ਅਪ੍ਰੈਲ ਦੇ ਦਿਨ ਸੂਬੇ ਦੇ 12 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 1 ਮਈ ਨੂੰ ਸੂਬੇ ‘ਚ ਮੌਸਮ ਸਾਫ਼ ਰਹੇਗਾ। ਹਾਲਾਂਕਿ, ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ ਅਜੇ ਵੀ 3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 43 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.2 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 39.2 ਡਿਗਰੀ ਦਰਜ
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 40.0 ਡਿਗਰੀ, , ਲੁਧਿਆਣਾ ਦਾ 41.0 ਡਿਗਰੀ, ਪਟਿਆਲਾ ਦਾ 42.1 ਡਿਗਰੀ, ਫਰੀਦਕੋਟ ਦਾ 41.0 ਡਿਗਰੀ, ਗੁਰਦਾਸਪੁਰ ਦਾ 40.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.6 ਡਿਗਰੀ, ਫਾਜ਼ਿਲਕਾ ਦਾ 40.8 ਡਿਗਰੀ, ਫਿਰੋਜ਼ਪੁਰ ਦਾ 40.0 ਡਿਗਰੀ, ਹੁਸ਼ਿਆਰਪੁਰ ਦਾ 38.6 ਡਿਗਰੀ, ਮੁਹਾਲੀ ਦਾ 39.1 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 38.5 ਡਿਗਰੀ, ਪਟਿਆਲਾ ਦਾ 39.6 ਡਿਗਰੀ, ਰੋਪੜ ਦਾ 38.7 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 41.3 ਡਿਗਰੀ ਦਰਜ ਕੀਤਾ ਗਿਆ।
Previous articleGurdaspur: ਭਾਜਪਾ ਆਗੂ ਦੀ ਦੁਕਾਨ ਬਾਹਰ ਮਿਲੀ ਗ੍ਰਨੇਡ ਵਰਗੀ ਵਸਤੂ, ਪਿੰਨ ਲੱਗੀ ਹੋਣ ਕਾਰਨ ਟਲਿਆ ਹਾਦਸਾ; ਸ਼ੱਕੀ ਕੈਮਰੇ ‘ਚ ਕੈਦ
Next articleIPL 2026: ਸਿਰਫ਼ 39 ਗੇਂਦਾਂ ‘ਚ ਆਰਸੀਬੀ ਦੀ ਜਿੱਤ, ਦਿੱਲੀ ਦੀ ਸਭ ਤੋਂ ਵੱਡੀ ਹਾਰ

LEAVE A REPLY

Please enter your comment!
Please enter your name here