Home Desh ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਦੀ ਹੋਈ ਸ਼ੁਰੂਆਤ, ਗੁਰਦੁਆਰਾ... Deshlatest NewsPanjab ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਦੀ ਹੋਈ ਸ਼ੁਰੂਆਤ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ By admin - April 29, 2026 2 0 FacebookTwitterPinterestWhatsApp ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਸਭ ਨੂੰ ਵੱਧ ਚੜ ਕੇ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ। ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ। ਇਸ ਮੌਕੇ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਿੱਥੇ ਸੰਗਤਾਂ ਨੂੰ ਉਕਤ ਸਮਾਗਮਾਂ ਦੌਰਾਨ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਗਿਆ, ਉੱਥੇ ਹੀ ਕੀਰਤਪੁਰ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਸਭ ਨੂੰ ਵੱਧ ਚੜ ਕੇ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ ਤੇ ਇਸ 400 ਸਾਲਾਂ ਸ਼ਤਾਬਦੀ ਦੀ ਮੌਕੇ ਪਹੁੰਚ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਲੈ ਕੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ਼ ਬਣਾਏ ਗਏ ਕਾਨੂੰਨ ‘ਤੇ ਵੀ ਆਪਣੀ ਪ੍ਰਤਿਕਿਰਿਆ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਬਣਾਏ ਕਾਨੂੰਨ ਤੇ ਬੋਲਦਿਆਂ ਕਿਹਾ ਕਿ ਇਸ ਸੰਬੰਧ ‘ਚ ਉਨ੍ਹਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਵੀ ਰੱਖੀ ਗਈ ਹੈ। ਬੇਅਦਬੀਆਂ ਦਾ ਕਾਨੂੰਨ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ਼ ਬਣਨਾ ਚਾਹੀਦਾ ਸੀ ਨਾ ਕਿ ਸੰਗਤਾਂ ਦੇ ਖਿਲਾਫ਼ ਉਨ੍ਹਾਂ ਨੇ ਕਿਹਾ ਕਿ ਸਿੱਖ ਸੰਗਤ ਦੇ ਘਰਾਂ ‘ਚ ਪਏ ਗੁਟਕਾ ਸਾਹਿਬ ਨੂੰ ਲੈ ਕੇ ਸਿੱਖ ਸੰਗਤਾਂ ਦੇ ‘ਚ ਦੁਵਿਧਾ ਪਈ ਹੋਈ ਹੈ