Home latest News Punjab Weather: ਪੰਜਾਬ ‘ਚ ਅੱਜ ਮੌਸਮ ਸਾਫ਼, ਕੱਲ੍ਹ ਬਾਰਿਸ਼ ਦੀ ਭਵਿੱਖਬਾਣੀ ਤੇ...

Punjab Weather: ਪੰਜਾਬ ‘ਚ ਅੱਜ ਮੌਸਮ ਸਾਫ਼, ਕੱਲ੍ਹ ਬਾਰਿਸ਼ ਦੀ ਭਵਿੱਖਬਾਣੀ ਤੇ ਅਗਲੇ ਦਿਨ ਹਨੇਰੀ-ਤੂਫ਼ਾਨ ਦਾ ਅਲਰਟ

7
0

ਪੰਜਾਬ ‘ਚ ਮੌਸਮ ਸਾਫ਼ ਰਹੇਗਾ।

 ਬੀਤੀ ਦਿਨਾਂ ਤੋਂ ਬੱਦਲਵਾਈ ਵਰਗੇ ਮੌਸਮ ਕਾਰਨ ਪੰਜਾਬ ‘ਚ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹਾਲਾਂਕਿ, ਬੀਤੇ ਦਿਨ ( 30 ਅਪ੍ਰੈਲ ਨੂੰ) ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਨਾਲੋਂ ਅਜੇ ਵੀ 2.5 ਡਿਗਰੀ ਘੱਟ ਬਣਿਆ ਹੋਇਆ ਹੈ। ਅੱਜ ਦੀ ਗੱਲ ਕਰੀਏ ਤਾਂ ਪੰਜਾਬ ‘ਚ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ?

ਕੱਲ੍ਹ ਦੇ ਦਿਨ ਯਾਨੀ ਕਿ 2 ਮਈ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ, 3 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
4 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੁਹਾਲੀ) ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?

ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 39.3 ਡਿਗਰੀ ਰਿਹਾ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.0 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 38.1 ਡਿਗਰੀ, ਪਠਾਨਕੋਟ ਦਾ 30.2 ਡਿਗਰੀ, ਫਰੀਦਕੋਟ ਦਾ 35.5 ਡਿਗਰੀ, ਗੁਰਦਾਸਪੁਰ ਦਾ ਵੀ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 35.4 ਡਿਗਰੀ, ਫਿਰੋਜ਼ਪੁਰ ਦਾ 34.9 ਡਿਗਰੀ, ਹੁਸ਼ਿਆਰਪੁਰ ਦਾ 34.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 33.2 ਡਿਗਰੀ, ਮੁਹਾਲੀ ਦਾ 35.8 ਡਿਗਰੀ, ਪਠਾਨਕੋਟ ਦਾ 28.8 ਡਿਗਰੀ, ਰੋਪੜ ਦਾ 35.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 32.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.5 ਡਿਗਰੀ ਰਿਹਾ।
Previous articleAttari-Wagah Border ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਹੁਣ ਇੰਨੇ ਵਜੇ ਹੋਵੇਗੀ ਸ਼ੁਰੂ
Next articleGT vs RCB: ਗੁਜਰਾਤ ਟਾਈਟਨਜ਼ ਨੇ ਆਰਸੀਬੀ ਤੋਂ ਲਿਆ ਬਦਲਾ, ਅਹਿਮਦਾਬਾਦ ‘ਚ 4 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

LEAVE A REPLY

Please enter your comment!
Please enter your name here