Home Crime Gurdaspur: ਕਾਦੀਆਂ ਰਾਜਪੂਤ ਵਿਖੇ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖ਼ੁਦ...

Gurdaspur: ਕਾਦੀਆਂ ਰਾਜਪੂਤ ਵਿਖੇ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ

11
0

ਡੀਐਸਪੀ ਲਲਿਤ ਕੁਮਾਰ ਤੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਬਿੰਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ।

ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਅਧੀਨ ਥਾਣਾ ਘਣੀਏ ਕੇ ਬਾਂਗਰ ਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਇੱਕ ਵਿਅਕਤੀ ਵੱਲੋਂ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਖ਼ੁਦ ਨੂੰ ਵੀ ਗੋਲੀ ਮਾਰ ਲਈ ਗਈ। ਇਸ ਘਟਨਾ ‘ਚ ਦੋਵੇਂ ਪਤੀ-ਪਤਨੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਤਿਹਗੜ ਚੂੜੀਆਂ ਦੇ ਡੀਐਸਪੀ ਲਲਿਤ ਕੁਮਾਰ ਤੇ ਐਸਐਚਓ ਲਖਵਿੰਦਰ ਸਿੰਘ ਮੋਕੇ ‘ਤੇ ਪਹੁੰਚੇ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਤੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਬਿੰਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ। ਦੂਜੀ ਪਤਨੀ ਪਰਮਸਲੀਲ ਕੌਰ ਨਾਲ ਵੀ ਉਸ ਦੀ ਤਕਰਾਰਬਾਜੀ ਚੱਲ ਰਹੀ ਸੀ। ਬੀਤੀ ਸ਼ਾਮ ਨੂੰ ਦੋਵੇਂ ਪਤੀ ਪਤਨੀ ਘਰ ‘ਚ ਇੱਕਲੇ ਸਨ ਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ।
ਗੁੱਸੇ ‘ਚ ਬਰਿੰਦਰ ਸਿੰਘ ਬਿੰਦਾ ਨੇ ਆਪਣੇ ਲਾਇਸੰਸੀ ਪਿਸਤੋਲ ਨਾਲ ਪਹਿਲਾ ਪਤਨੀ ਦੀ ਲੱਤ ਤੇ ਛਾਤੀ ‘ਚ ਗੋਲੀ ਮਾਰੀ। ਇਸ ਤੋਂ ਬਾਅਦ ਉਸ ਨੇ ਆਪਣੀ ਛਾਤੀ ‘ਚ ਗੋਲੀ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ।
Previous article8 ਗ੍ਰਾਮ ਸੋਨਾ, ਮੁਫ਼ਤ ਗੈਸ ਸਿਲੰਡਰ ਤੇ ਹਰ ਮਹੀਨੇ 2500 ਰੁਪਏ… ਤਾਮਿਲਨਾਡੂ ‘ਚ ਇਨ੍ਹਾਂ ਵਾਅਦਿਆਂ ਦੇ ਦਮ ‘ਤੇ ਚਲਿਆ ਅਦਾਕਾਰ ਵਿਜੇ ਦਾ ਜਾਦੂ
Next articlePunjab Government ਦੀ ਅਪੀਲ, ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਲੈਣ ਲਈ ਜਲਦ ਕਰਵਾਓ ਰਜਿਸਟ੍ਰੇਸ਼ਨ

LEAVE A REPLY

Please enter your comment!
Please enter your name here