Home Desh ਕੈਨੇਡਾ ਤੋਂ ਪੰਜਾਬੀ ਨੌਜਵਾਨ ਡਿਪੋਰਟ, ਸਰੀ ਪੁਲਿਸ ਨੇ ਵਸੂਲੀ ਨੈੱਟਵਰਕ ‘ਚ ਸ਼ਾਮਲ...

ਕੈਨੇਡਾ ਤੋਂ ਪੰਜਾਬੀ ਨੌਜਵਾਨ ਡਿਪੋਰਟ, ਸਰੀ ਪੁਲਿਸ ਨੇ ਵਸੂਲੀ ਨੈੱਟਵਰਕ ‘ਚ ਸ਼ਾਮਲ ਹੋਣ ਦਾ ਜਤਾਇਆ ਸ਼ੱਕ

14
0

ਪੁਲਿਸ ਨੇ ਡਿਪੋਰਟ ਕੀਤੇ ਗਏ ਨੌਜਵਾਨ ਪ੍ਰਭਜੋਤ ਦੀ ਤਸਵੀਰ ਸਾਂਝੀ ਕਰਦੇ ਹੋਏ ਉਮਦੀ ਜਤਾਈ ਹੈ ਕਿ, ਲੋਕਾਂ ਤੋਂ ਉਸ ਦੀਆਂ ਗਤੀਵਿਧੀਆਂ ਤੇ ਸਾਥੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲ ਸਕੇ।

ਕੈਨੇਡਾ ਚ ਸਰੀ ਪੁਲਿਸ ਸਰਵਿਸ (SPS) ਨੇ ਇੱਕ ਪੰਜਾਬੀ ਨੌਜਵਾਨ ਦੀ ਫੋਟੋ ਜਾਰੀ ਕੀਤੀ ਹੈ, ਜਿਸ ਨੂੰ ਹਾਲ ਹੀ ‘ਚ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ ਸੀ। ਪੁਲਿਸ ਦੇ ਅਨੁਸਾਰ, ਪ੍ਰਭਜੋਤ ਸਿੰਘ (20 ਸਾਲਾ ਵਿਦੇਸ਼ੀ ਨਾਗਰਿਕ) ਨੂੰ 2026 ਦੇ ਸ਼ੁਰੂ ‘ਚ ਜ਼ਬਰਨ ਵਸੂਲੀ ਨਾਲ ਸਬੰਧਤ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਹੋਣ ਦਾ ਸ਼ੱਕ ਸੀ। SPS ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਦੀ ਜਾਣਕਾਰੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨਾਲ ਸਾਂਝੀ ਕੀਤੀ। ਇਸ ਤੋਂ ਬਾਅਦ, ਇਮੀਗ੍ਰੇਸ਼ਨ ਜਾਂਚ ਤੋਂ ਬਾਅਦ, ਉਸ ਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਗਿਆ।
ਪੁਲਿਸ ਨੇ ਡਿਪੋਰਟ ਕੀਤੇ ਗਏ ਨੌਜਵਾਨ ਪ੍ਰਭਜੋਤ ਦੀ ਤਸਵੀਰ ਸਾਂਝੀ ਕਰਦੇ ਹੋਏ ਉਮਦੀ ਜਤਾਈ ਹੈ ਕਿ, ਲੋਕਾਂ ਤੋਂ ਉਸ ਦੀਆਂ ਗਤੀਵਿਧੀਆਂ ਤੇ ਸਾਥੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲ ਸਕੇ। ਪੁਲਿਸ ਦਾ ਕਹਿਣਾ ਹੈ ਕਿ ਇਹ ਕਦਮ ਵਸੂਲੀ ਮਾਮਲਿਆਂ ‘ਚ ਚੱਲ ਰਹੀ ਜਾਂਚ ਨੂੰ ਅੱਗੇ ਵਧਾਉਣ ਲਈ ਚੁੱਕਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਦੀ ਫੋਟੋ ਜਾਰੀ ਕਰਨ ਦਾ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਇਸ ਨਾਲ ਜਾਂਚ ਨੂੰ ਅੱਗੇ ਵਧਾਉਣ ਲਈ ਲੋਕਾਂ ਦੀ ਮਦਦ ਮਿਲੇਗੀ। ਪੁਲਿਸ ਨੂੰ ਉਮੀਦ ਹੈ ਕਿ ਇਹ ਕਦਮ ਨਾਲ ਗਵਾਹ, ਪੀੜਤ ਜਾਂ ਉਸ ਨਾਲ ਜੁੜੇ ਵਿਅਕਤੀ ਜਾਣਕਾਰੀ ਸਾਂਝੀ ਕਰਨ ਲਈ ਉਤਸ਼ਾਹਿਤ ਕਰੇਗਾ ਤੇ ਇਸ ਨਾਲ ਅਪਰਾਧਿਕ ਨੈਟਵਰਕਾਂ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੇਗੀ। ਪੁਲਿਸ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਜੇਕਰ ਕਿਸੇ ਕੋਲ ਪ੍ਰਭਜੋਤ ਸਿੰਘ ਬਾਰੇ ਕੋਈ ਜਾਣਕਾਰੀ ਹੈ ਉਹ ਪੁਲਿਸ ਨੂੰ ਜਾਣਕਾਰੀ ਦੇ ਸਕਦੇ ਹਨ।
Previous articleਮੁੱਖ ਮੰਤਰੀ Mann ਅੱਜ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ, ਬਾਗੀ ਰਾਜ ਸਭਾ ਸਾਂਸਦਾਂ ਦਾ ਚੁੱਕਣਗੇ ਮੁੱਦਾ
Next articlePunjab Weather: ਪੰਜਾਬ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ

LEAVE A REPLY

Please enter your comment!
Please enter your name here