ਏਡੀਸੀਪੀ ਆਕਰਸ਼ੀ ਜੈਨ ਨੇ ਕਿਹਾ ਕਿ ਸ਼ਹਿਰ ਭਰ ਦੇ 5 ਤੋਂ 6 ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ।
ਜਲੰਧਰ ਦੇ ਏਪੀਜੀ ਸਕੂਲ ਸਮੇਤ 5-6 ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਿਆ ਹਨ। ਇਹ ਧਮਕੀਆਂ ਈਮੇਲ ਰਾਹੀਂ ਭੇਜੀਆਂ ਗਈਆਂ ਹਨ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਬੰਧਤ ਸਕੂਲ ਪ੍ਰਬੰਧਨਾਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਸਾਵਧਾਨੀ ਦੇ ਤੌਰ ‘ਤੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਹ ਧਮਕੀ ਅਜਿਹੇ ਸਮੇਂ ਮਿਲੀ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ‘ਚ ‘ਸ਼ੁਕਰਾਨਾ ਯਾਤਰਾ’ ਕੱਢ ਰਹੇ ਹਨ।
ਇਸ ਤੋਂ ਇਲਾਵਾ ਬੀਤੀ ਦਿਨੀਂ ਜਲੰਧਰ ਦੇ ਬੀਐਸਐਫ ਚੌਕ ਨੇੜੇ ਸਕੂਟੀ ‘ਚ ਧਮਾਕੇ ਤੋਂ ਬਾਅਦ ਵੀ ਪੁਲਿਸ ਅਲਰਟ ‘ਤੇ ਹੈ। ਪੁਲਿਸ ਸਬੰਧਤ ਸਕੂਲਾਂ ‘ਚ ਪਹੁੰਚ ਗਈ ਹੈ ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਘਰ ਪਹੁੰਚਾਉਣ ਦੇ ਇੰਤਜ਼ਾਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ ਕਿ ਉਹ ਆਪਣੇ ਬੱਚੇ ਸਕੂਲ ਤੋਂ ਲੈ ਜਾਣ।


![apeejay[1]](https://punjabprotv.com/Punjabi/wp-content/uploads/2026/05/apeejay1-640x360.jpg)






