Home Desh Punjab Weather: ਪੰਜਾਬ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ,...

Punjab Weather: ਪੰਜਾਬ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ 2.9 ਡਿਗਰੀ ਘੱਟ

8
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਭਰ ‘ਚ ਅੱਜ (12 ਮਈ) ਹਨੇਰੀ-ਤੂਫ਼ਾਨ ਦਾ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਮਾਨਸਾ, ਹੁਸ਼ਿਆਰਪੁਰ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ, ਜੋ ਕਿ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀਆਂ ਹਨ) ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ ਤੇ ਮਾਨਸਾ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਤਾਪਮਾਨ ਆਮ ਨਾਲੋਂ ਘੱਟ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.9 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 38.5 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 36.0 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.2 ਡਿਗਰੀ, ਲੁਧਿਆਣਾ ਦਾ 36.6 ਡਿਗਰੀ, ਪਟਿਆਲਾ ਦਾ 37.2 ਡਿਗਰੀ, ਫਰੀਦਕੋਟ ਦਾ 37.5 ਡਿਗਰੀ, ਗੁਰਦਾਸਪੁਰ ਦਾ 32.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.0 ਡਿਗਰੀ, ਫਾਜ਼ਿਲਕਾ (ਅਬੋਹਰ) ਦਾ 37.7 ਡਿਗਰੀ, ਫਿਰੋਜ਼ਪੁਰ ਦਾ 35.4 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਵੱਧੋ-ਵੱਧ ਤਾਪਮਾਨ 34.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 32.9 ਡਿਗਰੀ, ਮੁਹਾਲੀ ਦਾ 35.0 ਡਿਗਰੀ, ਪਠਾਨਕੋਟ ਦਾ 33.1 ਡਿਗਰੀ, ਥੀਨ ਡੈਮ (ਪਠਾਨਕੋ) ਦਾ 32.4 ਡਿਗਰੀ, ਰੋਪੜ ਦਾ 35.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 34.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 35.1 ਡਿਗਰੀ ਦਰਜ ਕੀਤਾ ਗਿਆ।
Previous articlePunjab ਦੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ 3 ਮੰਤਰੀਆਂ ਨੂੰ ਸੌਂਪੇ ਨਵੇਂ ਵਿਭਾਗ, ਸਰਕਾਰ ਵੱਲੋਂ ਹੁਕਮ ਜਾਰੀ
Next article10ਵੀਂ ਦੇ ਟਾਪਰਾਂ ਨਾਲ CM Mann ਨੇ ਕੀਤੀ ਮੁਲਾਕਾਤ, ਬੋਲੇ- ਸਰਕਾਰ ਬੱਚਿਆਂ ਦੀ ਉਡਾਣ ਲਈ ਲਗਾਤਾਰ ਯਤਨਸ਼ੀਲ

LEAVE A REPLY

Please enter your comment!
Please enter your name here